Sunday, September 27, 2026

ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈ ਜਾਵੇਗੀ ਪਾਣੀ ਅਤੇ ਪਖਾਨੇ ਦੀ ਸਹੂਲਤ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ 1859 ਆਂਗਣਵਾੜੀ ਸੈਂਟਰਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
               ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੜ ਸਵੱਛ ਭਾਰਤ ਮਿਸ਼ਨ ਗ੍ਰਾਮੀਨ ਤਹਿਤ ਸਰਵੇ ਕਰਕੇ 213 ਆਂਗਣਵਾੜੀ ਸੈਂਟਰਾਂ ਵਿੱਚ ਪਖਾਨੇ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।ਉਨਾਂ ਕਿਹਾ ਕਿ ਇਸ ਕੰਮ ਲਈ ਸਰਕਾਰ ਵਲੋਂ 7455000/- ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …