ਕਪੂਰਥਲਾ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ
ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਤਹਿਤ ਰੋਜ਼ਗਾਰ ਜਨਰੇਸਨ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ।ਜਿਸ ਵਿੱਚ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ ।
ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਪਹਿਲੇ ਬੈਚ ਦੀ ਕਾਊਂਸਲਿੰਗ 1 ਮਾਰਚ ਤੋਂ 31 ਮਾਰਚ ਤੱਕ ਕੀਤੀ ਜਾਵੇਗੀ ਅਤੇ ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟਰੇਸ਼ਨ ਮਿਤੀ 21 ਤੋਂ 25 ਫਰਵਰੀ 2021 ਤੱਕ ਹੋ ਸਕੇਗੀ।
ਇਸ ਕਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ ਬਾਰੇ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ਼ ਵਿੱਚ ਕੋਈ ਮੁਸ਼ਕਲ ਨਾ ਆਵੇ।ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਪੜਾਈ ਕਰਨ ਦੇ ਇਛੁੱਕ ਹਨ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਦੇ ਲਿੰਕ https://tinyurl.com/foreignstudlykpt ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ, ਉਹ ਉਕਤ ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ।ਇਸ ਤੋਂ ਇਲਾਵਾ ਪ੍ਰਾਰਥੀ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਕਪੂਰਥਲਾ ਦੀ ਮੰਜਿਲ ਜਿਲਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਨਿੱਜੀ ਤੌਰ ‘ਤੇ ਜਾ ਕੇ ਰਜਿਟਰੇਸ਼ਨ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਇਨ ਨੰਬਰ 9888219247 ‘ਤੇ ਸੰਪਰਕ ਕੀਤਾ ਜਾਸ ਸਕਦਾ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media