ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਦੇ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ
ਅਗਵਾਈ ਵਿੱਚ 21-02-2021 ਨੂੰ ਦਿਨ ਦੇ 11 ਵਜੇ ਗੁਰੂ ਨਾਨਕ ਖਾਲਸਾ ਸ਼ਹੀਦੀ ਹਾਈ ਸਕੂਲ ਫਤਹਿਪੁਰ ਰਾਜਪੂਤਾਂ ਨੇੜੇ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ।
ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਵਿਸ਼ੇਸ਼ ਤੌਰ ਉਪਰ ਪੁੱਜ ਰਹੇ ਹਨ।ਕੇਂਦਰੀ ਆਗੂ ਦਿੱਲੀ ਮੋਰਚਿਆਂ ਨੂੰ ਵਧੇਰੇ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਕਰਨਗੇ।ਲਖਬੀਰ ਸਿੰਘ ਨਿਜ਼ਾਮਪੁਰਾ ਨੇ ਕਿਹਾ ਕਿ ਹਰ ਸਾਲ ਇਸ ਸਥਾਨ ‘ਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕੀਤੇ ਜਾਂਦੇ ਹਨ।ਇਸ ਵਾਰ ਇਹ ਸਮਾਗਮ ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਇਸ ਸਮੇਂ ਸਿਖ਼ਰ ਉਪਰ ਪਹੁੰਚ ਚੁੱਕਾ ਹੈ।ਉਨਾਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਅੰਮ੍ਰਿਤਸਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਤੇ ਆਸ-ਪਾਸ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਰੈਲੀ ਵਿੱਚ ਹੁੰਮ-ਹੁੰਮਾ ਕੇ ਪੁੱਜਣ ਤਾਂ ਜੋ ਕੇਂਦਰ ਸਰਕਾਰ ਦੀ ਅੜੀ ਨੂੰ ਭੰਨ੍ਹਿਆ ਜਾ ਸਕੇ।
ਉਹਨਾਂ ਹੋਰ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਉਪਰ ਧਰਨਾ ਲਗਾ ਕੇ ਬੈਠੇ ਕਿਸਾਨ, ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ, ਬਿਜਲੀ ਐਕਟ 2020 ਰੱਦ ਕਰਵਾ ਕੇ ਅਤੇ ਫਸਲਾਂ ਦੀ ਖਰੀਦ ਲਈ ਕਾਨੂੰਨੀ ਗਰੰਟੀ ਲੈ ਕੇ ਹੀ ਵਾਪਸ ਆਉਣਗੇ।
Check Also
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ …
Punjab Post Daily Online Newspaper & Print Media