ਬਠਿੰਡਾ, ੩੦ ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬੀਤੇ ਦਿਨ ਸਥਾਨਕ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਕਥਾ ਵਾਚਕ ਭਾਈ ਗੁਰਇੰਦਰਪਾਲ ਸਿੰਘ ਵਲੋਂ ਸਾਹਿਬ ਜੀ ਦੇ ਸੰਪੂਰਨਤਾ ਅਤੇ ਗੁਰਤਾਗੱਦੀ ਦੀ ਪੂਰਨ ਵਿਆਖਿਆ ਕੀਤੀ ਗਈ। ਇਸ ਮੌਕੇ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ ਦੇ ਆਗੂ ਅਤੇ ਇਲਾਕੇ ਦੀਆਂ ਸੰਗਤਾਂ ਨੇ ਭਾਗ ਲਿਆ ਅਤੇ ਆਪਣ ਹੱਥੀਂ ਸੇਵਾ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਤੋਂ ਪਹਿਲਾ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਦੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਨੇ ਰੂਹਾਨੀ ਬਾਣੀ ਦਾ ਕੀਰਤਨ ਕਰਕੇ ਸੰਗਤਾ ਨੂੰ ਗੁਰ ਚਰਨਾਂ ਨਾਲ ਜੋੜੀ ਰੱਖਿਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …