Saturday, September 21, 2024

ਸਿੱਖਿਆ ਸਕੱਤਰ ਪੰਜਾਬ ਵਲੋਂ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਪ੍ਰੇਰਣਾਦਾਇਕ ਮੀਟਿੰਗ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ‘ਚ ਸਿੱਖਿਆ ਸੁਧਾਰ ਤੇ ਵਿਦਿਆਰਥੀ ਹਿ ਤ ‘ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਤੇ ਦਸੰਬਰ ਅਤੇ ਫਰਵਰੀ ਮਹੀਨੇ ਵਿੱਚ ਹੋਏ ਇਮਤਿਹਾਨਾਂ ਦੇ ਡਾਟੇ ਦਾ ਵਿਸ਼ਲੇਸ਼ਣ ਕਰਨ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਪ੍ਰਿੰਸੀਪਲਾਂ ਤੇ ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ ਨੋਡਲ ਅਫਸਰ, ਸਿੱਖਿਆ ਸੁਧਾਰ ਟੀਮ, ਡਾਈਟ ਪ੍ਰਿੰਸੀਪਲ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਪ੍ਰੇਰਣਾਦਾਇਕ ਮੀਟਿੰਗ ਕੀਤੀ ਗਈ।
                    ਇਸ ਦੌਰਾਨ ਉਨਾਂ ਨੇ ਵਿਭਾਗ ਵਲੋਂ ਵਿਦਿਆਰਥੀਆਂ ਦੀ ਸਲਾਨਾ ਇਮਤਿਹਾਨਾਂ ਵਿੱਚ 100 ਪ੍ਰਤੀਸ਼ਤ ਹਾਜ਼ਰੀ ਤੇ ਸਲਾਨਾ ਇਮਤਿਹਾਨਾਂ ਵਿੱਚ 90 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਸਬੰਧੀ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਅਤੇ ਸਕੂਲਾਂ ਦੀ ਦਸ਼ਾ ਸੁਧਾਰਨ ਬਾਰੇ ਚਰਚਾ ਕੀਤੀ।
                  ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਦੀ ਅਗਵਾਈ ਹੇਠ ਸੂਬਾ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਈ ਮੀਟਿੰਗ ਨੂੰ ਇਕੱਤਰ ਜ਼ਿਲ਼੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਦੌਰਾਨ ਸਿੱਖਿਆ ਸਕੱੱਤਰ ਨੇ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਮੁਹਿੰਮ ਤਹਿਤ ਹਰੇਕ ਬੱਚੇ ਦੀ ਕਾਰਗੁਜ਼ਾਰੀ ਦਾ ਮਾਈਕਰੋ ਵਿਸਲੇਸ਼ਣ ਕਰਕੇ ਆਪਣੀ ਯੋਜਨਾਬੰਦੀ ਨੂੰ ਉਲੀਕਿਆ ਜਾਵੇ ਤਾਂ ਕਿ ਸਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਇਆ ਜਾਵੇ।ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਲੈ ਕੇ ਕੀਤੀ ਜਾ ਰਹੀ ਇਸ ਮੀਟਿੰਗ ਦੌਰਾਨ ਜ਼ਿਲ਼੍ਹਾ ਸਿੱਖਿਆ ਸੁਧਾਰ ਟੀਮ, ਨੋਡਲ ਅਫਸਰ, ਜ਼ਿਲ੍ਹ੍ਹਾ ਤੇ ਬਲਾਕ ਮੈਂਟਰਾਂ ਨਾਲ ਦਸੰਬਰ ਪ੍ਰੀਖਿਆਵਾਂ ਦੇ ਡਾਟੇ ਦਾ ਵਿਸਲੇਸ਼ਨ ਸਾਂਝਾ ਕੀਤਾ।ਉਨਾਂ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਹਰੇਕ ਬੱਚੇ ਤੱਕ ਪਹੁੰਚ ਕਰਕੇ ਉਸ ਨੂੰ ਸਕੂਲ ਨਾਲ ਜੋੜਨ ਅਤੇ ਸਕੂਲ ਦਾਖਿਲ ਬੱਚਿਆਂ ਦੀ ਸਲਾਨਾ ਪ੍ਰੀਖਿਆਵਾਂ ਵਿੱਚ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਿਉਂਤਬੰਦੀ ਉਲੀਕਣ ਦੀ ਅਪੀਲ ਕੀਤੀ।ਸ਼ੈਲਿੰਦਰ ਸਿੰਘ ਸਹਾਇਕ ਡਾਇਰੈਕਟਰ ਪੰਜਾਬ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ, ਜਸਵੀਰ ਸਿੰਘ, ਡਾ: ਹਰਪਾਲ ਸਿੰੰਘ, ਮਨਦੀਪ ਸਿੰਘ ਵਲੋਂ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ।
                     ਇਸ ਮੌਕੇ ਮਨਦੀਪ ਸਿੰਘ ਸਟੇਟ ਮੀਡੀਆ ਟੀਮ, ਹਰਭਗਵੰਤ ਸਿੰਘ, ਰਜੇਸ਼ ਸ਼ਰਮਾ (ਦੋਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ), ਕੰਵਲਪ੍ਰਦੀਪ ਸਿੰਘ ਕਾਹਲੋਂ ਪ੍ਰਿੰਸੀਪਲ ਡਾਇਟ ਵੇਰਕਾ, ਰਜੇਸ਼ ਖੰਨਾ ਇੰਚਾਰਜ਼ ਸਿੱਖਿਆ ਸੁਧਾਰ ਟੀਮ, ਬਲਰਾਜ ਸਿੰਘ ਢਿਲੋਂ ਡੀ.ਐਸ.ਐਮ, ਪ੍ਰਿੰਸੀਪਲ ਮਨਦੀਪ ਕੌਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਜ਼ਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ, ਨਰਿੰਦਰ ਸਿੰਘ, ਕੁਲਜਿੰਦਰ ਸਿੰਘ ਮੱਲੀ, ਸ਼੍ਰੀਮਤੀ ਜਸਵਿੰਦਰ ਕੌਰ, ਸਰਬਦੀਪ ਸਿੰਘ, ਰਾਜਨ, (ਸਾਰੇ ਜ਼ਿਲ਼੍ਹਾ ਮੈਂਟਰ), ਵਿਨੋਦ ਕਾਲੀਆ ਮੁੱਖ ਅਧਿਆਪਕ ਤੇ ਬਲਾਕ ਮੈਂਟਰ, ਮੈਡਮ ਅਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ, ਅਮਨਦੀਪ ਸਿੰਘ ਬਲਾਕ ਮੈਂਟਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …