Monday, December 23, 2024

ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ 8 ਮਾਰਚ ਤੱਕ ਮੰਗੀਆਂ ਅਰਜ਼ੀਆਂ

ਕਪੂਰਥਲਾ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਗਈ ਹੈ।ਜਿਸ ਤਹਿਤ ਚਾਹਵਾਨ ਉਮੀਦਵਾਰ 8 ਮਾਰਚ ਤੱਕ ਅਰਜ਼ੀ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਚੁਣੇ ਗਏ ਵਲੰਟੀਅਰਾਂ ਨੂੰ ਸਿਹਤ, ਸਾਖਰਤਾ ਸਫਾਈ, ਲਿੰਗ-ਅਨੁਪਾਤ ਅਤੇ ਹੋਰ ਸਮਾਜਿਕ ਮੁੱਦਿਆਂ ਦੀ ਚੇਤਨਾ ਸਬੰਧੀ ਜਾਗਰੂਕ ਕਰਨਾ ਹੋਵੇਗਾ।
               ਜਿਲ੍ਹਾ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਚਾਹਵਾਨ ਨੌਜਵਾਨ 10ਵੀਂ ਪਾਸ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਉਮਰ 18 ਤੋ 29 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।ਕੋਈ ਵੀ ਰੈਗੂਲਰ ਵਿਦਿਆਰਥੀ ਰਾਸ਼ਟਰੀ ਯੁਵਾ ਵਲੰਟੀਅਰ ਲਈ ਯੋਗ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਵਲੰਟੀਅਰਾਂ ਨੂੰ ਮਾਣ ਭੱਤਾ ਵੀ ਦਿੱਤਾ ਜਾਵੇਗਾ।
                  ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਵਿਭਾਗ ਦੀ ਵੈਬਸਾਈਟ, ਦਫਤਰ ਜਿਲਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਵਿਰਸਾ ਵਿਹਾਰ ਜਾਂ ਫੋਨ ਨੰਬਰ 01822-221989, 7626847898, 9871077419 ‘ਤੇ ਹਾਸਲ ਕੀਤੀ ਜਾ ਸਕਦੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …