Sunday, December 22, 2024

ਗੁਰਦਾਸਪੁਰ ਦੇ ਗੋਧਰਪੁਰ ’ਚ ਸਾਕਾ ਸ੍ਰੀ ਨਨਕਾਣਾ ਸਾਹਿਬ ਦਾ ਸ਼ਤਾਬਦੀ ਸਮਾਗਮ ਆਯੋਜਿਤ

ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੇ ਸ਼ਹੀਦਾਂ ਨੂੰ ਕੀਤਾ ਯਾਦ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ।ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ।ਵਿਸ਼ਾਲ ਪੰਡਾਲ ’ਚ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੁੱਖ ਸਮਾਗਮ ਸਮੇਂ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸਬੰਧਤ ਸ਼ਹੀਦਾਂ ਦੇ 32 ਪਰਿਵਾਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਸਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਭਾ-ਸੁਸਾਇਟੀਆਂ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸੰਗਤ ਨੂੰ ਆਪਣੇ ਇਤਿਹਾਸ ਦੀ ਸੇਧ ਵਿਚ ਜੀਵਨ ਜਿਊਣ ਲਈ ਪ੍ਰੇਰਿਆ।
                    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਅਤੇ ਆ ਰਹੀਆਂ ਸ਼ਤਾਬਦੀਆਂ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ ਕਿਹਾ।ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ਼ ਸੰਚਾਲਨ ਦੀ ਸੇਵਾ ਨਿਭਾਈ। ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਕਥਾ-ਵਿਚਾਰਾਂ ਸਰਵਣ ਕਰਵਾਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰ ਵੱਲੋਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕੀਤੇ ਗਏ।
                       ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਗੁਰਬਚਨ ਸਿੰਘ ਬੱਬੇਹਾਲੀ, ਵੀਰ ਸਿੰਘ ਲੋਪੋਕੇ, ਅਮਰਪਾਲ ਸਿੰਘ ਬੋਨੀ, ਤਲਬੀਰ ਸਿੰਘ ਗਿੱਲ, ਲਖਬੀਰ ਸਿੰਘ ਲੋਧੀਨੰਗਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਅਵਤਾਰ ਸਿੰਘ ਸੁਰਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਜੀਵਾ ਸਿੰਘ, ਸੁਖਵਿੰਦਰ ਸਿੰਘ ਮਲਕਪੁਰ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਸੰਤ ਤੇਜਾ ਸਿੰਘ ਕਰਨਾਲ, ਬਾਬਾ ਸ਼ਰਨਜੀਤ ਸਿੰਘ ਨਾਨਕਸਰ ਸੀਂਗੜਾ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਗੁਰਨਾਮ ਸਿੰਘ ਜੱਸਲ, ਹਰਪਾਲ ਸਿੰਘ ਜੱਲ੍ਹਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਬਲਜੀਤ ਸਿੰਘ ਜਲਾਲਉਸਮਾਂ, ਸੁਰਜੀਤ ਸਿੰਘ ਰਾਏਪੁਰ, ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਸੁਖਵਰਸ਼ ਸਿੰਘ ਪੰਨੂ, ਜੋਧ ਸਿੰਘ ਸਮਰਾ, ਸੁਰਜੀਤ ਸਿੰਘ ਤੁਗਲਵਾਲ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬਿਕਰਮਜੀਤ ਸਿੰਘ ਕੋਟਲਾ, ਗੁਰਿੰਦਰ ਸਿੰਘ ਸ਼ਾਮਪੁਰਾ, ਰਤਨ ਸਿੰਘ ਜੱਫਰਵਾਲ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਗੁਰਪ੍ਰਤਾਪ ਸਿੰਘ ਟਿੱਕਾ, ਕੈਪਟਨ ਬਲਬੀਰ ਸਿੰਘ, ਮਲਕੀਤ ਸਿੰਘ ਏ.ਆਰ., ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਪਰਮਵੀਰ ਸਿੰਘ ਲਾਡੀ, ਜਸਪ੍ਰੀਤ ਸਿੰਘ ਰਾਣਾ, ਬਲਬੀਰ ਸਿੰਘ ਬਿੱਟੂ, ਗੁਰਪ੍ਰਤਾਪ ਸਿੰਘ ਹੁਸ਼ਹਾਲਪੁਰ, ਇੰਦਰਜੀਤ ਸਿੰਘ ਰੰਧਾਵਾ, ਬੀਬੀ ਪਰਮਜੀਤ ਕੌਰ ਛਾਬੜਾ, ਸੁਖਬੀਰ ਸਿੰਘ ਵਾਹਲਾ, ਜਸਬੀਰ ਸਿੰਘ ਘੁੰਮਣ, ਰਾਜਿੰਦਰ ਸਿੰਘ ਪਦਮ, ਬੀਬੀ ਸ਼ਰਨਜੀਤ ਕੌਰ, ਬੀਬੀ ਬਲਜੀਤ ਕੌਰ, ਕੰਵਲਪ੍ਰੀਤ ਸਿੰਘ ਕਾਕੀ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …