Friday, March 6, 2026

ਵਿਦੇਸ਼ ਵਿਚ ਪੜ੍ਹਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ 25 ਤੱਕ ਹੋਵੇਗੀ ਰਜਿਸਟ੍ਰੇਸ਼ਨ

ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਵਲੋਂ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਸ਼ਾਮਲ ਵੱਖ-ਵੱਖ ਕਾਲਜਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਉਥੇ ਪਲੇਸਮੈਂਟ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਚਾਹਵਾਨ ਪ੍ਰਾਰਥੀ ਇਸ ਦਾ ਲਾਭ ਲੈ ਸਕਣ।ਉਨ੍ਹਾਂ ਦੱਸਿਆ ਕਿ ਇਸ ਕਾਊਂਸਲਿੰਗ ਦਾ ਪਹਿਲਾ ਗੇੜ 1 ਮਾਰਚ 2021 ਤੋਂ 31 ਮਾਰਚ 2021 ਤੱਕ ਚਲਾਇਆ ਜਾਵੇਗਾ, ਜਿਸ ਲਈ 25 ਫਰਵਰੀ 2021 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਕੇਵਲ ਆਈਲੈਟਸ ਕੀਤੇ ਬੱਚੇ ਹੀ ਅਪਲਾਈ ਕਰਨ ਦੇ ਯੋਗ ਹੋਣਗੇ।

                     ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 88727-59915 ਤੇ ਈਮੇਲ ਆਈ.ਡੀ helplinedbeesbsn@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …