Tuesday, March 10, 2026

ਨਵੇਂ ਮਿਊਂਸਪਲ ਪ੍ਰਾਜੈਕਟਾਂ ਨਾਲ ਨਾਗਰਿਕਾਂ ਨੂੰ ਮਿਲੇਗੀ ਵੱਡੀ ਸਹੂਲਤ- ਡਾ. ਸ਼ੇਨਾ ਅਗਰਵਾਲ

1087 ਕਰੋੜ ਦੇ ਮਿਊਂਸਪਲ ਪ੍ਰਾਜੈਕਟਾਂ ਸਬੰਧੀ ਵਰਚੂਅਲ ਸਮਾਗਮ ’ਚ ਕੀਤੀ ਸ਼ਿਰਕਤ

ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਉਂਸਪਲ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
              ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਇਸ ਸਮਾਗਮ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਨਾਗਰਿਕਾਂ ਨੂੰ ਵੱਡੇ ਪੱਧਰ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਵੱਡੀ ਸਹੂਲਤ ਮਿਲੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸ਼ਹਿਰਾਂ ਨੂੰ ਸਮਾਰਟ ਬਣਾਏ ਜਾਣ ਦੇ ਨਾਲ-ਨਾਲ ਗੰਦੇ ਪਾਣੀ ਦੀ ਸਮੱਸਿਆ ਦਾ ਵੀ ਸਥਾਈ ਹੱਲ ਹੋਵੇਗਾ।
                 ਇਸ ਮੌਕੇ ਨਗਰ ਕੌਂਸਲ ਦੇ ਸੁਪਰਡੈਂਟ ਅਮਰਦੀਪ ਸਿੰਘ, ਏ.ਐਮ.ਈ ਨਰੇਸ਼ ਸ਼ਰਮਾ, ਜੇ.ਈ ਤ੍ਰਿਪਤਪਾਲ ਸਿੰਘ, ਅਕਾਊਂਟੈਂਟ ਹਰਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਸ਼ੁਰੂ ਕਰਨ ਦੇ ਨਾਲ-ਨਾਲ ਬਰਨਾਲਾ, ਖੰਨਾ ਅਤੇ ਬਸਤੀ ਪੀਰਦਾਦ ਜਲੰਧਰ ਵਿਖੇ ਅਮਰੁਤ ਯੋਜਨਾ ਤਹਿਤ ਵਿਕਾਸ ਪ੍ਰਾਜੈਕਟ ਦੇ ਉਦਘਾਟਨ ਕੀਤੇ ਗਏ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …