ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 24 ਫਰਵਰੀ 2021 ਨੂੰ ਸਵੇਰੇ
10.00 ਤੋਂ ਦੁਪਹਿਰ 2.00 ਵਜ਼ੇ ਤੱਕ ਜਿਲ੍ਹਾ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਫਰਵਰੀ 2021 ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਗੂਗਲ ਪੇਅ, ਮੈਕਸ ਲਾਈਫ ਇੰਸੋਰੈਂਸ, ਆਕਟੂਪਸ, ਐਨ.ਆਈ.ਆਈ.ਟੀ, ਪੁਖਰਾਜ, ਐਡਮੋਨਜ ਅਤੇ ਆਈ.ਬੀ.ਏ.ਐਕਸ ਆਦਿ ਭਾਗ ਲੈਣਗੀਆਂ ਅਤੇ ਮੌਕੇ ‘ਤੇ ਹੀ ਇੰਟਰਵਿਊ ਕਰਕੇ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਜਾਣਗੇ।ਉਨਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਲਾਭ ਉਠਾਉਣ ਦੀ ਅਪੀਲ ਕੀਤੀ।
ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਅਤੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਬਿਊਰੋ ਵਲੋਂ ਹਰ ਹਫਤੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਅਤੇ ਜੋ ਬੇਰੋਜ਼ਗਾਰ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com <http://www.pgrkam.com>
‘ਤੇ ਰਜਿਸਟਰ ਹੁੰਦੇ ਹਨ, ਉਨ੍ਹਾਂ ਨੂੰ ਭੇਜ ਕੇ ਇਸ ਮੇਲੇ ਵਿੱਚ ਸ਼ਿਰਕਤ ਕਰਕੇ ਲਾਭ ਉਠਾਉਣ ਲਈ ਬੁਲਾਇਆ ਜਾਂਦਾ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media