ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਸਿਹਤਮੰਦ
ਸਮਾਜ ਸਿਰਜਨ ਦੇ ਤਹਿਤ ਅੱਜ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਕਾਲਜ ਕੈਂਪਸ ਵਿਖੇ ਓਪਨ ਜਿਮ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਮੌਜ਼ੂਦ ਸਨ।
ਇਸ ਤੋਂ ਪਹਿਲਾਂ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਉਪਰੰਤ ਮਲਿਕ ਨੇ ਗੱਲਬਾਤ ਕਰਦਿਆਂ ਕਿਹਾ ਵਿਦਿਆਰਥੀਆਂ ਨੂੰ ਪੜ੍ਹਾਈ ’ਚ ਸਫ਼ਲ ਹੋਣ ਦੇ ਨਾਲ ਸਰੀਰਿਕ ਪੱਖੋਂ ਮਜ਼ਬੂਤ ਹੋਣ ਚਾਹੀਦਾ ਹੈ ਤਾਂ ਸੁਹਿਰਦ ਸਮਾਜ ਦੀ ਸਿਰਜਨਾ ਹੋਣ ਸਕਦੀ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਮੈਨੇਜ਼ਮੈਂਟ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਸੁੱਖ ਸੁਵਿਧਾਵਾਂ ਪ੍ਰਦਾਨ ਕਰਨ ਲਈ ਤੱਤਪਰ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਰੀਰਿਕ ਪੱਖੋਂ ਤੰਦਰੁਸਤ ਬਣਾਉਣ ਲਈ ਕਈ ਖ਼ਾਲਸਾ ਸੰਸਥਾਵਾਂ ’ਚ ਜਿਮ ਪ੍ਰਦਾਨ ਕੀਤੇ ਗਏ ਅਤੇ ਅੱਜ ਇਸ ਵਿੱਦਿਅਕ ਸੰਸਥਾ ’ਚ ਓਪਨ ਜਿਮ ਦਾ ਸ਼ਵੇਤ ਮਲਿਕ ਵੱਲੋਂ ਉਦਘਾਟਨ ਕੀਤਾ ਗਿਆ ਹੈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਓਪਨ ਜਿਮ ਦਾ ਉਦਘਾਟਨ ਕਰਨ ਲਈ ਮਲਿਕ ਅਤੇ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਰੀਰ ਨੂੰ ਤੰਦਰੁਸਤ ਅਤੇ ਸਿਹਤਯਾਬ ਰੱਖਣ ਲਈ ਕਸਰਤ ਵੀ ਜਰੂਰੀ ਹੈ, ਜਿਸ ਤਹਿਤ ਵਿਦਿਆਰਥੀ ਪੜ੍ਹਾਈ ਉਪਰੰਤ ਥੋੜ੍ਹਾ ਸਮਾਂ ਇੱਥੇ ਸਰੀਰਿਕ ਕਸਰਤ ਨੂੰ ਦੇ ਸਕੇਗਾ।
ਇਸ ਮੌਕੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪਿ੍ਰੰਸੀਪਲ ਨਿਰਮਲਜੀਤ ਕੌਰ, ਕਾਲਜ ਸਟਾਫ਼ ਤਂ ਇਲਾਵਾ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media