Tuesday, October 27, 2026

ਸਕੂਲ ਸਟਾਫ ਨੂੰ ਵੰਡੇ ਸਿੱਖਿਆ ਸਕੱਤਰ ਵੱਲੋਂ ਭੇਜੇ ਪ੍ਰਸੰਸਾ ਪੱਤਰ

ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਲਾਂਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਨੂੰ ਸਮਾਰਟ ਬਣਾਉਣ ਲਈ ਪਾਏ ਯੋਗਦਾਨ ਬਦਲੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਇੰਦਰਜੀਤ ਸਿੰਘ ਮੁੰਡੇ (ਕੇ.ਐਸ ਗਰੁੱਪ) ਮਲੇਰਕੋਟਲਾ ਅਤੇ ਸਕੂਲ ਸਟਾਫ ਨੂੰ ਪ੍ਰਸੰਸਾ ਪੱਤਰ ਭੇਜੇ ਗਏ ਸਨ।ਇੰਦਰਜੀਤ ਸਿੰਘ ਮੁੰਡੇ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਜ ਇਹ ਪ੍ਰਸੰਸਾ ਪੱਤਰ ਵੰਡੇ ਗਏ।ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਇੰਦਰਜੀਤ ਸਿੰਘ ਮੁੰਡੇ ਨੇ ਸਕੂਲ ਨੂੰ 10 ਪੱਖੇ ਭੇਂਟ ਕੀਤੇ। ਸਕੂਲ ਸਟਾਫ ਵੱਲੋਂ ਸਰਪੰਚ ਬਲਦੇਵ ਸਿੰਘ ਦੀ ਅਗੁਵਾਈ ਹੇਠ ਇੰਦਰਜੀਤ ਸਿੰਘ ਮੁੰਡੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਯਾਦਵਿੰਦਰ ਸਿੰਘ, ਬਲਜਿੰਦਰ ਸਿੰਘ, ਅਮਨਿੰਦਰ ਸਿੰਘ, ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ, ਸਿਮਰਨਜੀਤ ਕੌਰ, ਚਰਨਜੀਤ ਕੌਰ, ਸੰਤੋਸ਼ ਕੁਮਾਰੀ, ਰੀਟਾ ਰਾਣੀ, ਸਰਪੰਚ ਬਲਦੇਵ ਕੌਰ, ਚੇਅਰਮੈਨ ਹਰਪ੍ਰੀਤ ਸਿੰਘ ਅਤੇ ਪੱਤਰਕਾਰ ਹਨੀਫ ਥਿੰਦ ਆਦਿ ਹਾਜ਼ਰ ਸਨ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …