ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਗਰੂਰ ਰੇਲਵੇ ਸਟੇਸ਼ਨ ‘ਤੇ ਧਰਨੇ ਦੌਰਾਨ ਅਕਤੂਬਰ 2020 ਵਿੱਚ
ਪਿੰਡ ਭੁੱਲਰਹੇੜੀ ਦੇ ਕਿਸਾਨ ਲਾਭ ਸਿੰਘ ਦੀ ਹੋਈ ਮੌਤ ਦੇ ਕਾਰਣ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਵੱਲੋਂ ਸੌਂਪਿਆ ਗਿਆ।
ਜਥੇਦਾਰ ਭਲਵਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਐਸ.ਜੀ.ਪੀ.ਸੀ ਸੰਗਤ ਦੀ ਕਮੇਟੀ ਹੈ ਅਤੇ ਕਿਸਾਨੀ ਸੰਘਰਸ਼ ਦੀ ਡਟ ਕੇ ਹਮਾਇਤ ਵਿੱਚ ਖੜੀ ਹੈ।ਉਹਨਾਂ ਦੱਸਿਆ ਕਿ ਇਸੇ ਲੜੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਹੋਰ ਪਰਿਵਾਰਾਂ ਦੇ ਵਾਰਸਾਂ ਨੂੰ ਵੀ ਸਹਾਇਤਾ ਰਾਸ਼ੀ ਦੇ ਚੈਕ ਜ਼ਲਦ ਦਿੱਤੇ ਜਾਣਗੇ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ, ਸਰਪੰਚ ਚਰਨਜੀਤ ਕੌਰ, ਕਰਮਜੀਤ ਸਿੰਘ ਯੂਥ ਅਕਾਲੀ ਆਗੂ, ਜਗਦੇਵ ਸਿੰਘ ਪ੍ਰਧਾਨ ਬੀ.ਕੇ.ਯੂ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media