Saturday, September 21, 2024

ਕਿਸਾਨ ਆਪਣੇ ਘਰ ਵਿਚ ਜ਼ਹਿਰਾਂ ਤੋਂ ਰਹਿਤ ਸਬਜ਼ੀ ਪੈਦਾ ਕਰਨ – ਡੀ.ਸੀ

ਘਰੇਲੂ ਬਗੀਚੀ ਸਕੀਮ ਤਹਿਤ ਸਬਜ਼ੀ ਬੀਜ਼ਾਂ ਦੀ ਮਿੰਨੀ ਕਿੱਟ ਕੀਤੀ ਜਾਰੀ

ਨਵਾਂਸ਼ਹਿਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਆਪਣੇ ਘਰਾਂ ਵਿਚ ਹੀ ਘਰੇਲੂ ਬਗੀਚੀ ਤਹਿਤ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ, ਉਥੇ ਸ਼ੁਧ ਅਤੇ ਤਾਜ਼ੀ ਸਬਜ਼ੀ ਉਗਾ ਕੇ ਆਪਣੀ ਸਿਹਤ ਤੰਦਰੁਸਤ ਰੱਖ ਸਕਦੇ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਹ ਪ੍ਰਗਟਾਵਾ ਅੱਜ ਬਾਗਬਾਨੀ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਘਰੇਲੂ ਬਗੀਚੀ ਸਕੀਮ ਤਹਿਤ ਵੰਡੀਆਂ ਜਾਣ ਵਾਲੀਆਂ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਤੁਲਿਤ ਖ਼ੁਰਾਮ ਵਿਚ ਸਬਜ਼ੀਆਂ ਦਾ ਖਾਸ ਮਹੱਤਵ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਫਰਵਰੀ-ਮਾਰਚ ਮਹੀਨੇ ਦੌਰਾਨ 1600 ਸਬਜ਼ੀ ਬੀਜ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿਚ 10 ਕਿਸਮ ਦੇ ਸਬਜ਼ੀ ਬੀਜ ਹਨ, ਜਿਨ੍ਹਾਂ ਵਿਚ ਘੀਆ ਕੱਦੂ, ਚੱਪਣ ਕੱਦੂ, ਹਲਵਾ ਕੱਦੂ, ਘੀਆ ਤੋਰੀ, ਟੀਂਡਾ, ਕਰੇਲਾ, ਭਿੰਡੀ, ਲੋਰੀਆ, ਤਰ, ਖੀਰਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮੌਸਮ ਇਨ੍ਹਾਂ ਸਬਜ਼ੀਆਂ ਦੀ ਬਿਜਾਈ ਲਈ ਬਿਲਕੁਲ ਢੁਕਵਾਂ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ ਸਿੰਘ ਕਾਹਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕਿੱਟ ਦੀ ਕੀਮਤ 80 ਰੁਪਏ ਰੱਖੀ ਗਈ ਹੈ।ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਦੇ ਮੁੱਖ ਦਫ਼ਤਰ ਜਾਂ ਬਲਾਕ ਦਫ਼ਤਰਾਂ ਵਿਚੋਂ ਇਹ ਕਿੱਟਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
                ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …