Saturday, September 21, 2024

ਵਿਸ਼ੇਸ਼ ਸਕੱਤਰ ਸਿਹਤ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਲਿਆ ਜਾਇਜ਼ਾ

ਕਾਨਟੈਕਟ ਟਰੇਸਿੰਗ ਤੇ ਟੈਸਟਿੰਗ ‘ਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਨਿਗਰਾਨੀ ਦੇ ਆਦੇਸ਼

ਨਵਾਂਸ਼ਹਿਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਆਈ.ਏ.ਐਸ ਨੇ ਅੱਜ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਰਗਾਨੀ ਦੇ ਆਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜਜ਼ੂਗੀ ਵਿਚ ਸਿਹਤ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣ ਰਹੇ ਈ-ਕਾਰਡਾਂ, ਕੋਵਿਡ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।
                 ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ ਦੇ ਕੇਸਾਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਬੇਹੱਦ ਗੰਭੀਰ ਹੈ।ਉਨ੍ਹਾਂ ਕਿਹਾ ਕਿ ਖਾਸ ਕਰਕੇ ਸਕੂਲਾਂ ਵਿਚ ਆ ਰਹੇ ਕੇਸਾਂ ਵੱਲ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਸੌ ਫੀਸਦੀ ਟੈਸਟਿੰਗ ਬੇਹੱਦ ਜ਼ਰੂਰੀ ਹੈ।ਇਸੇ ਤਰ੍ਹਾਂ ਹੋਮ ਆਈਸੋਲੇਟ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੋਵਿਡ ਤੋਂ ਬਚਾਅ ਦੀ ਮੁੱਖ ਕੁੰਜ਼ੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਨੂੰ ਕਾਨਟੈਕਟ ਟਰੇਸਿੰਗ ਵਧਾਉਣ ਨਾਲ ਹੀ ਠੱਲ ਪਈ ਸੀ, ਇਸ ਲਈ ਹੁਣ ਵੀ ਇਸ ਵਿਚ ਤੇਜ਼ੀ ਲਿਆਉਣ ਦੀ ਲੋੜ ਹੈ।ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣ ਰਹੇ ਈ-ਕਾਰਡਾਂ, ਵੈਕਸੀਨੇਸ਼ਨ ਅਤੇ ਸੈਂਪਲਿੰਗ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਟੀਚੇ ਪੂਰੇ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
                ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਕੀਤੇ ਗਏ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਕਾਨਟੈਕਟ ਟਰੇਸਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ ਅਤੇ ਉਨ੍ਹਾਂ ਦੀ ਫੌਰਨ ਟੈਸਟਿੰਗ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੈਕਸੀਨੇਸ਼ਨ ਦਾ ਕੰਮ ਵੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਸਿਹਤ ਕਰਮੀਆਂ ਦੀ ਕਰੀਬ 38 ਫੀਸਦੀ ਵੈਕਸੀਨੇਸ਼ਨ ਹੋ ਚੁੱਕੀ ਤੇ ਫਰੰਟ ਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਦਾ ਕੰਮ ਵੀ ਜਾਰੀ ਹੈ।
                  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਈ.ਟੀ.ਓ ਸੁਖਵਿੰਦਰ ਸਿੰਘ, ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਕਮਲ, ਜ਼ਿਲ੍ਹਾ ਇੰਚਾਰਜ ਸੀ.ਐਸ.ਸੀ ਰਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਐਸ.ਐਮ.ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …