ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਸੈਂਟਰ ਫਾਰ ਸਟੱਡੀਜ਼ ਇਨ ਸ੍ਰੀ ਗੁਰੁ ਗ੍ਰੰਥ ਸਾਹਿਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਭਾਸ਼ਣ ਦਾ ਆਯੋਜਨ ਆਨਲਾਈਨ ਕਰਵਾਇਆ ਗਿਆ।ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਵਾਨਾਂ ਨੇ ਆਨਲਾਈਨ ਸ਼ਿਰਕਤ ਕੀਤੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੀਤ ਸਿੰਘ ਸਿੱਧੂ ਨੇ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਸਮਾਜ-ਸਾਸ਼ਤਰੀ ਪੱਖ’ ਵਿਸ਼ੇ ‘ਤੇ ਇਹ ਵਿਸ਼ੇਸ਼ ਭਾਸ਼ਣ ਦਿੱਤਾ।ਉਨ੍ਹਾਂ ਕਿਹਾ ਕਿ ਇਤਿਹਾਸ ਅਤੇ ਸਾਹਿਤ ਤੋਂ ਇਲਾਵਾ ਦਰਸ਼ਨ ਦੇ ਖੇਤਰ ਵਿਚ ਬਹੁਤ ਖੋਜ ਕਾਰਜ ਹੋ ਚੁੱਕਾ ਹੈ ਪਰ ਸਮਾਜਸ਼ਾਸਤਰੀ ਨਜ਼ਰੀਏ ਤੋਂ ਅਜੇ ਕੰਮ ਨਾ ਦੇ ਬਰਾਬਰ ਹੈ।ਉਨ੍ਹਾਂ ਕਿਹਾ ਕਿ ਇਸ ਦਾ ਇਕ ਕਾਰਨ ਇਹ ਵੀ ਹੈ ਕਿ ਸਮਾਜ ਸ਼ਾਸਤਰ ਇਕ ਆਧੁਨਿਕ ਵਿਸ਼ਾ ਹੈ ਅਤੇ ਇਸ ਦੀਆਂ ਧਰਮ ਸ਼ਾਸਤਰੀ ਅਧਿਐਨ ਨਾਲੋਂ ਵੱਖਰਤਾਵਾਂ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …