ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ
ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਵਿਚ ਪਿੱਛਲੀ ਵਿੱਤ ਅਤੇ ਠੇਕਾ ਕਮੇਟੀ ਦੇ 89 ਅਤੇ 30 ਨਵੇਂ ਕੇਸਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਲਗਭਗ 30 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਦੇ ਮਤੇ ਪੇਸ਼ ਕੀਤੇ ਗਏ।ਚਰਚਾ ਉਪਰੰਤ ਕਮੇਟੀ ਵਲੋਂ ਨਵੇਂ ਤਖਮੀਨਿਆਂ ਵਾਲੇ ਕੇਸ ਹਾਊਸ ਦੇ ਵਿਚਾਰ/ ਪ੍ਰਵਾਨਗੀ ਹਿੱਤ ਪੇਸ਼ ਕਰਨ ਲਈ ਕਿਹਾ ਗਿਆ।ਇਸ ਤੋਂ ਇਲਾਵਾ ਬਾਕੀ ਵਿਕਾਸ ਕਾਰਜ਼ਾਂ ਦੇ ਕੰਮਾਂ ਨੂੰ ਕਮੇਟੀ ਵਲੋਂ ਪ੍ਰਵਾਨਗੀ ਦਿੱਤੀ ਗਈ।
ਮੀਟਿੰਗ ਵਿਚ ਪੇਸ਼ ਕੀਤੇ ਗਏ ਵਿਕਾਸ ਕੰਮਾਂ ਵਿੱਚ ਪ੍ਰਮੁੱਖ ਤੌਰ ‘ਤੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਗੁਰੂ ਕਾ ਮਹਿਲ ਵਿਖੇ ਫ਼ਸਾਡ ਦੇ ਕੰਮ, ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੱਕੀਆਂ ਸੜ੍ਹਕਾਂ, ਗਲੀਆਂ ਵਿੱਚ ਆਰ.ਸੀ.ਸੀ ਦਾ ਫਰਸ਼, ਇੰਟਰਲਾਕਿੰਗ ਟਾਈਲਾਂ ਲਗਾਉਣ, ਪੁਰਾਣੀਆਂ ਸੀਵਰੇਜ਼ ਲਾਈਨਾਂ ਬਦਲਣ, ਮੈਨਹੋਲ ਚੈਂਬਰ ਅਤੇ ਢੱਕਣਾਂ ਦਾ ਨਿਰਮਾਣ, ਨਵੇਂ ਟਿਊਬਵੈਲ ਲਗਾਉਣ ਅਤੇ ਵਾਟਰ ਸਪਲਾਈ ਲਾਈਨਾਂ ਆਦਿ ਦੇ ਕੰਮ ਸ਼ਾਮਿਲ ਹਨ।
ਮੇਅਰ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵਿਕਾਸ ਕਾਰਜ਼ਾਂ ਵਾਸਤੇ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media