ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ
ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਂਜ਼ ਲਾਈਵਲੀ ਹੁੱਡ ਫਾਰ ਐਸ.ਸੀ ਬੈਨੀਫਿਸਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਜਿਲ੍ਹਾ ਪਠਾਨਕੋਟ ਵਿਖੇ ਐਸ.ਸੀ ਸਿਖਿਆਰਥੀਆਂ ਵਾਸਤੇ ਮੁਫਤ ਡੇਅਰੀ ਸਿਖਲਾਈ ਕੋਰਸ 01-03-2021 ਤੋ ਸ਼ੁਰੂ ਕੀਤਾ ਜਾ ਰਿਹਾ ਹੈ।
ਕਸਮੀਰ ਸਿੰਘ ਡਿਪਟੀ ਡਾਇਰੈਕਟਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ 2000/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਉਨ੍ਹਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਿਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਜੀ ਮੰਜਿਲ ਪਠਾਨਕੋਟ ਵਿਖੇ ਮਿਤੀ 25-02-2021 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਕਸਮੀਰ ਸਿੰਘ ਨੇ ਦੱਸਿਆ ਕਿ ਡੇਅਰੀ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ ਜਿਸ ਦੀ ਉਮਰ 18 ਤੋ 50 ਸਾਲ ਅਤੇ ਪੰਜਾਬ ਦੇ ਵਸਨੀਕ, ਪੈਡੂ ਪਿਛੋਕੜ ਵਾਲੇ ਘੱਟੋ-ਘੱਟ 5 ਵੀ ਪਾਸ ਹੋਣੇ ਚਾਹੀਦੇ ਹਨ।ਉਨ੍ਹਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ, ਅਧਾਰ ਕਾਰਡ ਅਤੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਦਕੇ ਹਨ।
ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 0186-2345454 ਅਤੇ ਮੋਬਾਇਲ ਨੰ: 9876260243 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media