ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਲੋਂ
ਅੱਜ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਅੱਜ ਲਗਾਏ ਗਏ ਇਸ ਪਲੇਸਮੈਂਟ ਕੈਂਪ ਦੌਰਾਨ ਇੰਟਰਵਿਊ ਕਰਕੇ ਅਜਾਇਲ ਹਰਬਲ ਵਲੋਂ 32, ਮੈਕਸ ਲਾਈਫ 6, ਪੁਖਰਾਜ 13, ਰੈਂਡਸਟੈਂਡ 9, ਆਕਟੂਪਸ 5 ਅਤੇ ਐਡਮੋਨਜ਼ ਵਲੋਂ 12 ਨੌਜਵਾਨਾਂ ਨੂੰ ਮੌਕੇ ‘ਤੇ ਹੀ ਆਫਰ ਲੈਟਰ ਦਿੱਤੇ ਗਏ।ਮੁੱਧਲ ਨੇ ਦੱਸਿਆ ਇਹ ਕੈਂਪ ਲਗਾਉਣ ਨਾਲ ਬੇਰੁਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਅਵਸਰ ਮਿਲਦੇ ਹਨ।
ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਅਤੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਲਗਭਗ 165 ਨੌਜਵਾਨਾਂ ਨੇ ਇਸ ਮੇਲੇ ਵਿੱਚ ਭਾਗ ਲਿਆ ਅਤੇ ਕੁੱਲ 104 ਬੋਰੋਜ਼ਗਾਰ ਨੌਜਵਾਨਾਂ ਨੇ ਇਸ ਦਾ ਲਾਭ ਉਠਾਇਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media