Saturday, March 7, 2026

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇਣ ਦੀ ਪ੍ਰਕਿਰਿਆ ਸ਼ੁਰੂ

ਨਵਾਂਸ਼ਹਿਰ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਉਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ’ਤੇ ਉਪਰਾਲੇ ਜਾਰੀ ਹਨ। ਇਸੇ ਲੜੀ ਤਹਿਤ ਅੱਜ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ-ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ 5 ਲਾਭਪਾਤਰੀਆਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਨੂੰ ਮੁੱਖ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਪੂਰਥਲਾ ਵਿਖੇ ਬਣਨ ਵਾਲੇ ‘ਇੰਸਟੀਚਿੳੂਟ ਆਫ ਡਰਾਈਵਿੰਗ ਐਂਡ ਰਿਸਰਚ ਵਹੀਕਲ ਇੰਸਪੈਕਸ਼ਨ ਐਂਡ ਸਰਟੀਫਿਕੇਸ਼ਨ’ ਦਾ ਨੀਂਹ ਪੱਥਰ ਆਨਲਾਈਨ ਰੱਖਿਆ ਗਿਆ, ਉਥੇ ਸੂਬੇ ਦੇ ਕਰੀਬ 3 ਹਜ਼ਾਰ ਨੌਜਵਾਨਾਂ ਨੂੰ ਮਿੰਨੀ ਬੱਸ ਰੂਟਾਂ ਦੇ ਪਰਮਿਟ ਵੀ ਦਿੱਤੇ ਗਏ। ਉਨ੍ਹਾਂ ਡਾਕ ਰਾਹੀਂ ਲਾਇਸੰਸ ਅਤੇ ਆਰ. ਸੀ ਭੇਜਣ ਦਾ ਵੀ ਆਗਾਜ਼ ਕੀਤਾ।
                 ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਨ੍ਹਾਂ ਨੂੰ ਪਰਮਿਟ ਦਿੱਤੇ ਗਏ, ਉਨ੍ਹਾਂ ਵਿਚ ਮਨਜਿੰਦਰ ਕੌਰ ਪਿੰਡ ਸੋਇਤਾ, ਬਬੀਤਾ ਪਿੰਡ ਭੋਰਾ, ਕੁਲਬੀਰ ਸਿੰਘ ਪਿੰਡ ਸੁਰਾਪੁਰ, ਸੁਰੇਸ਼ ਵਿਰਦੀ ਵਾਸੀ ਨਵੀਂ ਆਬਾਦੀ ਅਤੇ ਰਾਮ ਕੁਮਾਰ ਪਿੰਡ ਰੱਕੜਾਂ ਢਾਹਾਂ ਸ਼ਾਮਿਲ ਸਨ। ਇਸ ਮੌਕੇ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਦੇ ਕੰਮਕਾਜ਼ ਨੂੰ ਪੂਰਨ ਰੂਪ ਵਿਚ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਗੱਡੀਆਂ ਦੇ ਨੰਬਰ, ਖਾਸ ਕਰ ਕੇ ਫੈਂਸੀ ਨੰਬਰ ਲੈਣ ਦੀ ਪ੍ਰਕਿਰਿਆ ਬਹੁਤ ਲੰਮੀ ਸੀ, ਪਰੰਤੂ ਹੁਣ ਇਹ ਬਹੁਤ ਸਰਲ ਬਣਾਈ ਗਈ ਹੈ।ਇਸੇ ਤਰ੍ਹਾਂ ਲਾਇਸੰਸ ਬਣਾਉਣ ਸਬੰਧੀ ਤੇ ਹੋਰ ਕੰਮਾਂ ਨੂੰ ਆਨਲਾਈਨ ਕਰ ਕੇ ਸਰਲ ਤੇ ਪਾਰਦਸ਼ੀ ਬਣਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਰਮਿਟ ਦੇ ਕੇ ਪੰਜਾਬ ਸਰਕਾਰ ਨੇ ਇਕ ਮਿਸਾਲ ਕਾਇਮ ਕੀਤੀ ਹੈ।ਪਰਮਿਟ ਹਾਸਲ ਕਰਨ ਵਾਲਿਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
                       ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸ਼ਰਨਜੀਤ ਸਿੰਘ, ਟਰੈਕ ਇੰਚਾਰਜ਼ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …