Saturday, September 21, 2024

ਤਾਇਕਵਾਂਡੋ ਖਿਡਾਰੀ ਹਰਪ੍ਰੀਤ ਸਿੰਘ ਨੇ ਜਿੱਤਿਆ ਗੋਲਡ ਮੈਡਲ

ਕੌਮੀ ਪੱਧਰ ਦੇ ਮੁਕਾਬਲੇ ਲਈ ਚੋਣ ਹੋਣਾ ਸਕੂਲ ਵਾਸਤੇ ਮਾਣ ਵਾਲੀ ਗੱਲ – ਵਿਰਕ

ਅੰਮ੍ਰਿਤਸਰ, 25 ਫਰਵਰੀ (ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਦੇ ਤਾਈਕਵਾਂਡੋਂ ਦੇ ਹੋਣਹਾਰ ਖਿਡਾਰੀ ਹਰਪ੍ਰੀਤ ਸਿੰਘ ਨੇ ਅੰਡਰ-19 ਸਾਲ ਉਮਰ ਵਰਗ ਦੇ ਮੁਕਾਬਲੇ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਹੈ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ ਦੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਚੌਥੇ ਪੰਜਾਬ ਤਾਈਕਵਾਂਡੋ ਕੱਪ 2021 ਦੇ ਦੌਰਾਨ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ (19) ਨੇ ਵਿਰੋਧੀ ਖਿਡਾਰੀਆਂ ਨੂੰ ਮਾਤ ਦਿੰਦੇ ਹੋਏ ਫਾਈਨਲ ਪ੍ਰਤੀਯੋਗਤਾ ਲਈ ਰਾਹ ਪੱਧਰਾ ਕੀਤਾ ਤੇ ਗੋਲਡ ਮੈਡਲ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਖੇਡ ਖਾਕੇ ‘ਤੇ ਰੌਸ਼ਨ ਕੀਤਾ ਹੈ।ਪਟਿਆਲਾ ਤਾਈਕਵਾਂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜ ਕੁਮਾਰ ਵਰਮਾ ਟੂਰਨਾਮੈਂਟ ਡਾਇਰੈਕਟਰ ਕਮ ਆਰਗੇਨਾਈਜਰ ਸਤਵਿੰਦਰ ਸਿੰਘ ਅਤੇ ਮੇਜ਼ਬਾਨ ਸਕੂਲ ਦੇ ਚੇਅਰਮੈਨ ਰਾਜਦੀਪ ਸਿੰਘ ਦੇ ਵੱਲੋਂ ਸਾਂਝੇ ਤੌਰ ‘ਤੇ ਗੋਲਡ ਮੈਡਲਿਸਟ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਕਿਹਾ ਕਿ ਹਰਪ੍ਰੀਤ ਸਿੰਘ ਦੀ ਕੌਮੀ ਪੱਧਰ ਦੇ ਮੁਕਾਬਲੇ ਲਈ ਚੋਣ ਹੋਣਾ ਸਕੂਲ ਵਾਸਤੇ ਮਾਣ ਵਾਲੀ ਗੱਲ ਹੈ।
                    ਸਕੂਲ ਪੁੱਜਣ `ਤੇ ਖਿਡਾਰੀ ਦਾ ਡਾਇਰੈਕਟਰ ਤੇਜਬੀਰ ਸਿੰਘ ਵਿਰਕ, ਪ੍ਰਿੰਸੀਪਲ ਹਰਜਿੰਦਰ ਕੌਰ, ਇੰਚਾਰਜ਼ ਮੈਡਮ ਗੁਲਸ਼ਨ ਕੌਰ ਚਾਵਲਾ ਆਦਿ ਦੇ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …