ਪਠਾਨਕੋਟ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ
ਪੀ.ਐਮ.ਐਸ.ਵੀ.ਏ ਨਿਧੀ ਸਕੀਮ ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ ਲੈਟਰ) ਲਈ ਬਿਨੈ ਪੱਤਰ ਸੇਵਾਵਾਂ ਆਰੰਭ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ।ਸਟਰੀਟ ਵੈਂਡਰ ਆਪਣੇ ਨੇੜਲੇ ਸੇਵਾ ਕੇਂਦਰ ਵਿਚ ਸਬੰਧਤ ਦਸਤਾਵੇਜ਼ਾਂ ਸਮੇਤ ਆਪਣੇ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ਨੂੰ ਈ-ਸੇਵਾ ਪੰਜਾਬ ਪੋਰਟਲ ਵਿਚ ਦਰਖ਼ਾਸਤਾਂ ਦੀ ਪ੍ਰਕਿਰਿਆ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਸਭ ਤੋਂ ਵੱਧ ਪ੍ਰੇਸ਼ਾਨੀ ਸੜਕਾਂ ਜਾਂ ਫੁੱਟਪਾਥਾਂ ’ਤੇ ਸਟਰੀਟ ਵੈਂਡਰਜ਼ ਨੂੰ ਝੱਲਣੀ ਪਈ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਰਜਿਸਟਰਡ ਵੈਂਡਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਮੁੜ ਨਵੇਂ ਸਿਰੇ ਤੋਂ ਆਪਣਾ ਕੰਮਕਾਜ਼ ਸ਼ੁਰੂ ਕਰ ਸਕਣ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਟਰੀਟ ਵੈਂਡਰਾਂ ਨੂੰ 10-10 ਹਜ਼ਾਰ ਰੁਪਏ ਦੇ ਕਰਜ਼ੇ ਨਾਮਾਤਰ ਵਿਆਜ਼ ’ਤੇ ਦਿੱਤੇ ਜਾਣਗੇ।ਜਿਹੜੇ ਸਟਰੀਟ ਵੈਂਡਰਾਂ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media