ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਾਂ ਦੀ
ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਲੇਸਮੈਂਟ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਬੈਂਕਾਂ ਨੂੰ ਵੀ ਸਵੈ-ਰੋਜ਼ਗਾਰ ਕਰਜ਼ਿਆਂ ਦੇ ਟੀਚੇ ਪੂਰੇ ਕਰਨ ਅਤੇ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਕਾਬਿਲ ਬਣ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਰੋਜ਼ਗਾਰ ਦੇ ਉਪਰਾਲੇ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ੇ ਤਿਆਗ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰ ਕੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media