ਅੰਮ੍ਰਿਤਸਰ, 26 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।
ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਸਾਬਕਾ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ ਕਾਲਜ਼, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media