Friday, October 9, 2026

ਸਰਬੱਤ ਸਿਹਤ ਬੀਮਾ ਯੋਜਨਾ ਦਾ ਵਿਸ਼ੇਸ਼ ਕੈਂਪ ਨਾ ਲਾਉਣ ‘ਤੇ ਆਈ.ਡੀ ਕੀਤੀ ਮੁਅੱਤਲ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 28 ਫਰਵਰੀ ਤੱਕ ਹਰੇਕ ਪਿੰਡ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਪਿੰਡ ਪੱਧਰ ਦੇ ਉਦਮੀ ਜਗਦੀਪ ਸਿੰਘ ਅਤੇ ਵਿਕਾਸ ਕੁਮਾਰ ਨੂੰ ਅਟਾਰੀ ਵਿਖੇ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਸੀ।ਪ੍ਰੰਤੂ ਉਨਾਂ ਵਲੋਂ ਵਿਸ਼ੇਸ਼ ਕੈਂਪ ਲਗਾਉਣ ਤੋਂ ਇਨਕਾਰ ਕਰ ਦਿੱਤਾ ਗਿਆ।ਜਿਸ ‘ਤੇ ਕਾਰਵਾਈ ਕਰਦਿਆਂ ਹੋਇਆਂ ਕਾਮਨ ਸਰਵਿਸ ਸੈਂਟਰ ਮੁੱਖ ਦਫ਼ਤਰ ਚੰਡੀਗੜ੍ਹ ਵਲੋਂ ਇਨਾਂ ਦੀ ਆਯੁਸ਼ਮਾਨ ਆਈ.ਡੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …