Tuesday, July 28, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ

ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਏ ਜਾਣਗੇ 8.25 ਕਰੋੜ ਦੇ ਕਰਜ਼ੇ – ਚੇਅਰਮੈਨ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਦੇ ਮੰਤਵ ਨਾਲ ਇਕ ਕਰੋੜ ਰੁਪਏ ਦੇ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ।ਜਿਸ ਨਾਲ ਵੱਖ-ਵੱਖ ਬੈਂਕਾਂ ਵਲੋਂ ਇਨਾਂ ਲਾਭਪਾਤਰੀਆਂ ਨੂੰ ਲਗਭਗ 8.25 ਕਰੋੜ ਰੁਪਏ ਦੇ ਕਰਜ਼ੇ ਉਪਲਬੱਧ ਹੋਣਗੇ।
                      ਇਹ ਸਬਸਿਡੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਯਤਨਾਂ ਸਦਕਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੰਭਵ ਹੋ ਸਕੀ ਹੈ।ਜਿਨਾਂ ਵਲੋਂ ਕੋਵਿਡ 19 ਦੀ ਮਹਾਂਮਾਰੀ ਦੇ ਦੌਰ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੌਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁੱਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨੇੜਲੇ ਭਵਿੱਖ ਵਿਚ ਲਗਭੱਗ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ।
                 ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50000/- ਰੁਪਏ ਤੱਕ ਦੇ ਕਰਜੇ ਮਾਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ।
              ਚੇਅਰਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜ਼ਾ ਮੁਹੱਈਆ ਕਰਵਾ ਦਿੱਤਾ ਜਾਵੇਗਾ।ਕਾਰਪੋਰੇਸ਼ਨ ਵਲੋਂ ਕਰਜ਼ੇ ਵੰਡਣ ਦੇ ਨਾਲ-ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆਂ ਦੀ ਵਸੂਲੀ ਵੀ ਕੀਤੀ ਗਈ ਹੈ, ਜੋ ਕਿ ਸਲਾਹੁਣਯੋਗ ਹੈ। ਚੇਅਰਮੈਨ ਸੂਦ ਵਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ 141 ਗਰੀਬ ਲਾਭਪਾਤਰੀਆਂ ਨੂੰ 14.10 ਲੱਖ ਰੁਪਏ ਦੀ ਸਬਸਿਡੀ ਦੇ ਮੰਨਜੂਰੀ ਪੱਤਰ ਵੰਡੇ ਗਏ।
             ਇਸ ਮੌਕੇ ਤੇ ਬੋਰਡ ਦੇ ਮੈਂਬਰ ਡਾਇਰੈਕਟਰ ਰਾਮ ਰਛਪਾਲ ਸਿੰਘ ਤੇ ਨਵਨਿਯੁੱਕਤ ਬੋਰਡ ਦੇ ਡਾਇਰੈਕਟਰ ਅਜੇ ਕੁਮਾਰ ਅਤੇ ਅੰਮ੍ਰਿਤਸਰ ਜ਼ਿਲੇ ਦੇ ਜ਼ਿਲਾ ਮੈਨੇਜ਼ਰ ਸ੍ਰੀਮਤੀ ਕੁਲਜੀਤ ਕੌਰ, ਤਰਨਤਾਰਨ ਜ਼ਿਲੇ ਦੇ ਜ਼ਿਲਾ ਮੈਨੇਜਰ ਵਰਿੰਦਰ ਸਿੰਘ, ਜਿਲਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ, ਗੁਰਨਾਮ ਸਿੰਘ ਲਹਿਰੀ ਸਾਬਕਾ ਜੁਆਇੰਟ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਨਿਸ਼ਾਨ ਸਿੰਘ, ਰਾਹੁਲ ਸ਼ਰਮਾ, ਮਿੰਟੂ ਅਟਵਾਲ, ਅਵਤਾਰ ਸਿੰਘ, ਪਰਮਦੀਪ ਸਿੰਘ, ਬ੍ਰਿਜ਼ ਮੋਹਨ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …