ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਸਫ਼ਾਈ ਕਰਮਚਾਰ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਵਲੋਂ ਅੱਜ ਅਚਾਨਕ ਸਿਵਲ ਹਸਪਤਾਲ
ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨਾਂ ਵਲੋਂ ਸਫ਼ਾਈ ਦੇ ਕੰਮਕਾਜ਼ ‘ਤੇ ਆਪਣੀ ਤਸੱਲੀ ਜ਼ਾਹਿਰ ਕੀਤੀ ਗਈ।
ਇੰਦਰਜੀਤ ਸਿੰਘ ਵਲੋਂ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਨ ‘ਤੇ ਪਤਾ ਲੱਗਾ ਕਿ ਉਨਾਂ ਨੂੰ ਬਹੁਤ ਹੀ ਘੱਟ ਤਨਖਾਹ ਦਿੱਤੀ ਜਾ ਰਹੀ ਹੈ।ਤਾਂ ਉਨਾਂ ਨੇ ਐਸ.ਐਮ.ਓ ਬਾਬਾ ਬਕਾਲਾ ਨੂੰ ਹਦਾਇਤਾਂ ਦਿੱਤੀਆਂ ਕਿ ਸਫ਼ਾਈ ਸੇਵਕਾਂ ਨੂੰ ਤਨਖਾਹਾਂ ਡੀ.ਸੀ ਰੇਟਾਂ ‘ਤੇ ਦਿੱਤੀਆਂ ਜਾਣ ਅਤੇ ਤਨਖਾਹ ਸਿੱਧੀ ਉਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇ।ਉਨਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਈ.ਪੀ.ਐਫ਼ ਅਕਾਉਂਟ ਵੀ ਉਨਾਂ ਨੂੰ ਦਿੱਤੇ ਜਾਣ ਅਤੇ ਉਨਾਂ ਦੇ ਈ.ਪੀ.ਐਫ਼ ਅਕਾਉਂਟ ਦੇ ਨਾਲ ਉਨਾਂ ਦੇ ਆਧਾਰ ਕਾਰਡ ਅਤੇ ਮੋਬਾਇਲ ਨੰਬਰ ਵੀ ਅਪਡੇਟ ਕੀਤੇ ਜਾਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ।ਕਮੀਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਜਿਹੜੇ ਵਿਭਾਗ ਸਫਾਈ ਸੇਵਕਾਂ ਨੂੰ ਡੀ.ਸੀ ਰੇਟਾਂ ਤੋਂ ਤਨਖਾਹ ਘੱਟ ਦਿੰਦੇ ਹਨ ਉਨਾਂ ਦੇ ਖਿਲਾਫ਼ ਕਾਨੂੰੂਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੁਖਵਿੰਦਰ ਸਿੰਘ ਘੁੰਮਣ ਜ਼ਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ, ਹਰਦੇਵ ਸਿੰਘ ਤਹਿਸੀਲ ਭਲਾਈ ਅਫ਼ਸਰ, ਸ੍ਰੀਮਤੀ ਕੁਲਵੰਤ ਕੌਰ ਜ਼ਿਲਾ ਮੈਨੇਜਰ ਐਸ.ਸੀ ਕਾਰਪੋਰੇਸ਼ਨ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media