Saturday, July 25, 2026

ਪਹਿਲੀ ਮਾਰਚ ਤੋਂ ਅੰਦਰੂਨੀ 100 ਤੇ ਬਾਹਰੀ ਇਕੱਠਾਂ ਵਾਸਤੇ 200 ਵਿਅਕਤੀਆਂ ਦੀ ਸ਼ਰਤ ਲਾਗੂ

ਕੋਵਿਡ ਨੇਮਾਂ ਦੀ ਸਖ਼ਤੀ ਨਾਲ ਕਰਵਾਈ ਜਾਵੇਗੀ ਪਾਲਣਾ- ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 1 ਮਾਰਚ 2021 ਤੋਂ ਜ਼ਿਲ੍ਹੇ ਵਿਚ ਅੰਦਰੂਨੀ ਅਤੇ ਬਾਹਰੀ ਸਮਾਜਿਕ/ਧਾਰਮਿਕ/ਖੇਡ/ਮਨੋਰੰਜਨ/ਵਿੱਦਿਅਕ/ਸੱਭਿਆਚਾਰਕ ਇਕੱਠਾਂ ਵਾਸਤੇ ਕ੍ਰਮਵਾਰ 100 ਅਤੇ 200 ਵਿਅਕਤੀਆਂ ਦੀ ਸ਼ਰਤ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
                ਜਾਰੀ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਸਬੰਧੀ ਜਾਰੀ ਸਾਰੀਆਂ ਹਦਾਇਤਾਂ ਅਤੇ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਜਿਨ੍ਹਾਂ ਵਿਚ ਇਕ-ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਵਿੱਥ ਬਣਾ ਕੇ ਰੱਖਣਾ, ਬਾਜ਼ਾਰਾਂ ਅਤੇ ਜਨਤਕ ਟਰਾਂਸਪੋਰਟ ਵਿਚ ਭੀੜ ਨੂੰ ਨਿਯਮਤ ਕਰਨਾ ਅਤੇ ਕੋਵਿਡ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ, ਜਿਵੇਂ ਮਾਸਕ ਨਾ ਪਾਉਣ ਅਤੇ ਜਨਤਕ ਤੌਰ ’ਤੇ ਥੁੱਕਣ ਵਾਲਿਆਂ ’ਤੇ ਜ਼ੁਰਮਾਨੇ ਕਰਨਾ ਆਦਿ ਸ਼ਾਮਿਲ ਹੈ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …