Saturday, July 25, 2026

ਹੋਲੇ ਮੁਹੱਲੇ ਨੂੰ ਸਮਰਪਿਤ ਲੰਗਰ ਸੇਵਾਵਾਂ 22 ਮਾਰਚ ਤੋਂ

ਸ਼ਰਧਾਲੂਆਂ ਦੀਆਂ ਡਿਊਟੀਆਂ ਲਗਾਈਆਂ – ਬਾਬਾ ਨੌਨਿਹਾਲ

ਅੰਮ੍ਰਿਤਸਰ, 27 ਫਰਵਰੀ (ਸੰਧੂ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22 ਤੋਂ 30 ਮਾਰਚ ਤੱਕ ਹੋਲੇ ਮੁਹੱਲੇ ‘ਤੇ ਜਲੰਧਰ ਜੀ.ਟੀ ਰੋਡ ਸਥਿਤ ਪਿੰਗਲਵਾੜਾ ਦੇ ਸਾਹਮਣੇ ਹੈਵਨ ਸਿਟੀ ਵਿਖੇ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਮੁੱਖ ਸੇਵਾਦਾਰ, ਉਘੇ ਪ੍ਰਚਾਰਕ ਅਤੇ ਕਾਰ ਸੇਵਕ ਬਾਬਾ ਨੌਨਿਹਾਲ ਸਿੰਘ ਵੱਲੋਂ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਤੇ ਗੁਰੂ ਘਰ ਦੇ ਸ਼ਰਧਾਲੂਆਂ ਦੇ ਸਹਿਯੋਗ ਨਾਲ 24 ਘੰਟੇ ਗੁਰੂ ਕੇ ਅਤੁੱਟ ਲੰਗਰ ਚਲਾਏ ਜਾਣਗੇ।
ਬਾਬਾ ਨੌਨਿਹਾਲ ਸਿੰਘ ਨੇ ਦੱਸਿਆ ਕਿ ਵਰ੍ਹਿਆਂ ਤੋਂ ਚੱਲ ਰਹੀ ਲੰਗਰ ਸੇਵਾ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਗੁਰੂ ਘਰ ਦੇ ਸ਼ਰਧਾਲੂਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਲੰਗਰ ਦੌਰਾਨ ਕੋਵਿਡ-19 ਸਬੰਧੀ ਪੰਜਾਬ ਸਰਕਾਰ ਤੇ ਵਿਭਾਗੀ ਦਿਸ਼ਾ-ਨਿਰਦੇਸ਼ਾਂ ਨੂੰ ਪਹਿਲ ਦਿੱਤੀ ਜਾਵੇਗੀ ਤੇ ਲੰਗਰ ਤਿਆਰੀ ਸਮੇਂ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇਗਾ।ਬਾਬਾ ਜੀ ਨੇ ਸ਼ਰਧਾਲੂਆਂ ਨੂੰ ਇੰਨ੍ਹਾਂ ਲੰਗਰ ਸੇਵਾਵਾਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕੀਤੀ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …