Saturday, July 5, 2025
Breaking News

ਸਵਰਨ ਸਿੰਘ ਦਾ ਸੇਵਾ ਮੁਕਤੀ ਸਮੇਂ ਨਾਨ-ਟੀਚਿੰਗ ਐਸੋਸੀਏਸ਼ਨ ਨੇ ਕੀਤਾ ਸਨਮਾਨ

ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋ ਰਹੇ ਸਵਰਨ ਸਿੰਘ ਸੀਨੀਅਰ ਸਕੇਲ ਸਟੈਨੋ ਗਰਾਫਰ ਦਾ ਸਨਮਾਨ ਯੂਨੀਵਰਸਿਟੀ ਦੇ ਐਸੋਸੀਏਸ਼ਨ ਦਫਤਰ ਵਿਖੇ ਕੀਤਾ ਗਿਆ।ਸਵਰਨ ਸਿੰਘ ਨੇ ਯੂਨੀਵਰਸਿਟੀ ਵਿਖੇ 25 ਸਾਲ ਬੇਦਾਗ ਸੇਵਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਉਚ-ਅਧਿਕਾਰੀਆਂ, ਸਾਥੀ ਕਰਮਚਾਰੀਆਂ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਰਿਣੀ ਹਨ।ਸਕੱਤਰ ਰਜ਼ਨੀਸ਼ ਭਾਰਦਵਾਜ ਅਤੇ ਪ੍ਰਧਾਨ ਹਰਵਿੰਦਰ ਕੌਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਵਰਨ ਸਿੰਘ ਦੀਆਂ ਯੂਨੀਵਰਸਿਟੀ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਲੰਬੀ ਉਮਰ ਦੀ ਕਾਮਨਾ ਕੀਤੀ ਗਈ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਰੇ ਕਰਮਚਾਰੀ ਉਨ੍ਹਾਂ ਦੇ ਪ੍ਰੀਵਾਰ ਵਾਂਗ ਹਨ, ਉਹ ਹਰ ਘੜੀ ਉਨ੍ਹਾਂ ਦੇ ਨਾਲ ਹਨ।ਉਨ੍ਹਾਂ ਕਿਹਾ ਕਿ ਜੋ ਸੇਵਾ ਮੁਕਤ ਹਨ ਉਹ ਅਤੇ ਉਨ੍ਹਾਂ ਦੇ ਪ੍ਰੀਵਾਰ ਲੋੜ ਪੈਣ ‘ਤੇ ਉਨ੍ਹਾਂ ਨਾਲ ਹਰ ਵੇਲੇ ਸੰਪਰਕ ਕਰ ਸਕਦੇ ਹਨ, ਉਹ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਹਮੇਸ਼ਾਂ ਤਿਆਰ ਹਨ।
                 ਇਸ ਮੌਕੇ ਸੁਖਵੰਤ ਸਿੰਘ, ਕੰਵਲਜੀਤ ਕੁਮਾਰ, ਰੂਪ ਚੰਦ, ਅਮਰਪਾਲ ਸਿੰਘ ਗਰੋਵਰ, ਮਨਜਿੰਦਰ ਸਿੰਘ, ਕੁਲਜਿੰਦਰ ਸਿੰਘ ਬੱਲ, ਸ਼ਰਨਜੀਤ ਸਿੰਘ, ਪਰਮਜੀਤ ਸਿੰਘ, ਅਜੈ ਕੁਮਾਰ, ਨਛੱਤਰ ਸਿੰਘ, ਸੰਜੇ ਵੈਦ, ਸੰਜੀਵ ਕੁਮਾਰ, ਸੁਖਵਿੰਦਰਸਿੰਘ, ਜਸਪਾਲ ਸਿੰਘ ਅਤੇ ਹੋਰ ਨਾਨ-ਟੀਚਿੰਗ ਕਰਮਚਾਰੀ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …