Friday, June 5, 2026

ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਾਂਗੇ – ਗੁਰਪ੍ਰੀਤ ਸਿੰਘ

ਧੂਰੀ, 28 ਫਰਵਰੀ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਰੱਖੇ ਗਏ ਧਾਰਮਿਕ ਸਮਾਗਮਾਂ ਵਿੱਚ ਆਪਣੀ ਹਾਜ਼ਰੀ ਲਗਵਾਈ।ਜਿਸ ਉਪਰੰਤ ਉਹਨਾਂ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦਾ ਘਟਿਆ ਵੋਟ ਬੈਂਕ ਭਾਵੇਂ ਅਕਾਲੀ ਦਲ ਲਈ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਧੂਰੀ ਦੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਉਮੀਦਵਾਰਾਂ ਦਾ ਵਿਧਾਇਕ ਦੇ ਆਪਣੇ ਹੀ ਵਾਰਡ ਵਿੱਚੋਂ ਅਤੇ ਨਾਲ ਲੱਗਦੇ ਦੋਵੇਂ ਵਾਰਡਾਂ ਵਿੱਚੋਂ ਨਗਰ ਕੌਂਸਲ ਦੀ ਚੋਣ ਹਾਰ ਜਾਣਾ ਕਾਂਗਰਸ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲੀਆ ਚਿੰਨ੍ਹ ਲਗਾਉਂਦਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਿੰਡਾਂ ਵਿੱਚ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ।ਜਿਸ ਦੇ ਚੱਲਦਿਆਂ ਉਹ ਹਲਕਾ ਧੂਰੀ ਦੇ ਨੌਜਵਾਨ ਆਗੂਆਂ ਨਾਲ ਖੁਦ ਵੀ ਰਾਬਤਾ ਰੱਖਣਗੇ, ਤਾਂ ਜੋ ਜਿੱਥੇ ਪਿੰਡਾਂ ਅਤੇ ਧੂਰੀ ਸ਼ਹਿਰ ਦੇ ਲੋਕਾਂ ਦੀਆਂ ਛੋਟੀਆਂ-ਵੱਡੀਆਂ ਮੁਸ਼ਕਿਲਾਂ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ।
                           ਇਸ ਮੌਕੇ ਗੁਰਵਿੰਦਰ ਸਿੰਘ ਗਿੱਲ, ਧਰਮਿੰਦਰ ਸਿੰਘ ਕੌਲਸੇੜੀ, ਰਾਜਪਾਲ ਜੱਖਲਾਂ, ਕੇਸਰ ਸਿੰਘ ਨੰਬਰਦਾਰ, ਅਸ਼ੋਕ ਸਰਪੰਚ ਰਚਨਾ, ਗਮਦੂਰ ਸਿੰਘ ਸਾਬਕਾ ਸਰਪੰਚ ਭਸੌੜ, ਅਵਤਾਰ ਸਿੰਘ ਯੂਥ ਆਗੂ ਭਸੌੜ ਅਤੇ ਗੋਨਾ ਜਵੰਧਾ ਆਦਿ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …