ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 49 ਅਧੀਨ ਪੈਂਦੇ ਇਲਾਕੇ ਬੰਬੇ ਵਾਲਾ ਖੂਹ ’ਚ
ਚੱਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ।ਉਨਾਂ ਨੇ ਚੌਂਕ ਆਰੀਆ ਸਮਾਜ ਦੇ ਸੱਜੇ ਅਤੇ ਖੱਬੇ ਪਾਸੇ 2 ਪਾਰਕਾਂ ਦੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦੀ ਸ਼ੁਰੂਆਤ ਕੀਤੀ। ਸੋਨੀ ਨੇ ਕਿਹਾ ਕਿ ਉਨਾਂ ਵਲੋਂ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਉਹ ਵਚਨਬੱਧ ਹਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਕੁਮਾਰ ਪੱਪਲ, ਕਾਂਗਰਸੀ ਨੇਤਾ ਸੁਨੀਲ ਕੁਮਾਰ ਕੋਂਟੀ, ਚੇਅਰਮੈਨ ਮਹੇਸ ਖੰਨਾ, ਯੁਵਾ ਨੇਤਾ ਪਰਮਜੀਤ ਸਿੰਘ ਚੋਪੜਾ, ਯੁਵਾ ਨੇਤਾ ਗੌਰਵ ਖੰਨਾ, ਸੰਨੀ ਕੁਮਾਰ, ਗੌਰਵ ਪਹਿਲਵਾਨ, ਗੁਲਸ਼ਨ ਪਹਿਲਵਾਨ, ਟਿੰਕੂ ਪ੍ਰਧਾਨ, ਪੰਕਜ ਮਹਾਜਨ, ਮਨਜੀਤ ਸਿੰਘ ਬੋਬੀ, ਸਿਆਲ ਕੁਮਾਰ, ਨਰੇਸ਼ ਕਪੂਰ ਬਿੱਟੂ ਬਾਬਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media