ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਬੇਬੇ ਨਾਨਕੀ ਯੂਨੀਵਰਸਿਟੀ ਮਿੱਠੜਾ
ਕਪੂਰਥਲਾ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਆਨਲਾਈਨ ਕੁਇਜ਼ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਤੀਯੋਗਤਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਸ਼ਹਾਦਤ ਅਤੇ ਜੀਵਨ ਦਰਸ਼ਨ ਭਾਵ ਸਿੱਖ ਧਰਮ ਵਿੱਚ ਉਹਨਾਂ ਵੱਲੋਂ ਪਾਏ ਯੋਗਦਾਨ ਸਬੰਧੀ ਸਵਾਲ ਪੁੱਛੇ ਗਏ।ਮੁਕਾਬਲੇ ਵਿੱਚ ਐਮ.ਏ (ਪੰਜਾਬੀ) ਦੀ ਵਿਦਿਆਰਥਣ ਨਵਦੀਪ ਕੌਰ ਨੇ ਪਹਿਲਾ ਅਤੇ ਬੀ.ਏ ਦੀ ਵਿਦਿਆਰਥਣ ਭਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੇ ਵਿਦਿਆਰਥਣਾਂ ਅਤੇ ਪੰਜਾਬੀ ਵਿਭਾਗ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ‘ਚ ਅਜਿਹਾ ਪ੍ਰਦਰਸ਼ਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media