Wednesday, October 7, 2026

ਡੀ.ਐਸ.ਪੀ ਧੂਰੀ ਸਮੇਤ 50 ਵਿਅਕਤੀਆਂ ਨੇ ਲਗਵਾਏ ਕੋਰੋਨਾ ਵੈਕਸੀਨ ਦੇ ਟੀਕੇ

ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ – ਡਾ. ਰਿਸ਼ਮਾ ਭੌਰਾ
ਧੂਰੀ, 1 ਮਾਰਚ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਮੁੜ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਕੋਰੋਨਾ ਵੈਕਸੀਨ ਦੀ ਮੰਗ ਨਿਰੰਤਰ ਵੱਧ ਰਹੀ ਹੈ।ਅੱਜ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸਮੇਤ 50 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ।ਡੀ.ਐਸ.ਪੀ ਪਰਮਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵਾਰੀਅਰਜ਼ ਨੂੰ ਬਿਨਾਂ ਕਿਸੇ ਡਰ ਦੇ ਵੈਕਸੀਨ ਦਾ ਟੀਕਾ ਲਗਵਾਉਣਾ ਚਾਹੀਦਾ ਹੈ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੇ ਦੱਸਿਆ ਕਿ ਸਿਵਲ ਸਰਜਨ ਸ਼੍ਰੀਮਤੀ ਅੰਜਨਾ ਗੁਪਤਾ ਦੀ ਅਗੁਵਾਈ ਹੇਠ ਕੋਰੋਨਾ ਵਾਰੀਅਰਜ਼ ਦੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …