Saturday, July 25, 2026

ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਮੰਤਰਾਲੇ ਅਧੀਨ ਚਲਾਈ ਜਾ ਰਹੀ ‘ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਜ਼ਿਲ੍ਹੇ ਵਿਚ ਤਾਇਨਾਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਪੋਸਟਰਾਂ ਅਤੇ ਸੈਮੀਨਾਰਾਂ ਰਾਹੀਂ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।ਇਸ ਦੌਰਾਨ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਕੋਵਿਡ-19 ਤੋਂ ਬਚਾਅ ਲਈ ਸਹੀ ਢੰਗ ਨਾਲ ਮਾਸਕ ਪਹਿਨਣ ਤੋਂ ਇਲਾਵਾ 6 ਫੁੱਟ ਦੀ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਇਸ ਦੌਰਾਨ ਦੱਸਿਆ ਕਿ ਕੋਵਿਡ ਦੇ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਪੋਸਟਰ ਲਗਾਏ ਗਏ ਹਨ, ਤਾਂ ਜੋ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਦੀ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …