ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ‘ਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ
ਵਿਦਿਆਰਥੀਆਂ ਦੇ ਫਰਵਰੀ ਮਹੀਨੇ ਦੇ ਵਿਸ਼ਾਵਾਰ ਮੁਲਾਂਕਣ ਲਈ ਸਾਰੇ ਸਕੂਲਾਂ ਵਿਚ 2 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਪਵਨ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸੈਂਟਰ ਹੈਡ ਟੀਚਰਾਂ ਨਾਲ ਜ਼ੂਮ ਮੀਟਿਗ ਕਰ ਕੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਮਾਪਿਆਂ ਨਾਲ ਬੱਚਿਆਂ ਦੀ ਸਿਹਤ ਸੰਭਾਲ ਬਾਰੇ ਗੱਲਬਾਤ ਕੀਤੀ ਜਾਵੇ।ਇਸ ਤੋਂ ਇਲਾਵਾ ਫਰਵਰੀ ਮਹੀਨੇ ਦੌਰਾਨ ਹੋਏ ਪ੍ਰੀ ਬੋਰਡ ਇਮਤਿਹਾਨਾਂ ਸਬੰਧੀ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਾਂਝੀ ਕੀਤੀ ਜਾਵੇ, 15 ਮਾਰਚ ਤੋਂ ਸ਼ੁਰੂ ਹੋ ਰਹੀਆਂ ਪੰਜਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਸਾਂਝੀ ਕਰਨ ਤੋਂ ਇਲਾਵਾ ਮਾਪਿਆਂ ਨੂੰ ਬੱਚਿਆਂ ਦੀ ਰੇਗੂਲਰ ਪੜ੍ਹਾਈ ਅਤੇ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਤੋਂ ਇਲਾਵਾ ਉਨ੍ਹਾਂ ਅਧਿਆਪਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਸਕੂਲਾਂ ਦੀਆਂ ਵਧੀਆ ਗਤੀਵਿਧੀਆਂ ਨੂੰ ਪ੍ਰਾਜੈਕਟਰ ਰਾਹੀਂ ਪੇਸ਼ ਕੀਤਾ ਜਾਵੇ ਅਤੇ ਬੱਚਿਆਂ ਦੀ ਸੁੰਦਰ ਲਿਖਾਈ ਦੇ ਨਮੂਨਿਆਂ ਨੂੰ ਵੀ ਮਾਪਿਆਂ ਸਾਹਮਣੇ ਦਿਖਾਇਆ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਇਸ ਮਾਪੇ-ਅਧਿਆਪਕ ਮਿਲਣੀ ਵਿਚ ਮਾਪਿਆਂ ਤੋਂ ਇਲਾਵਾ ਪਿੰਡਾਂ ਦੇ ਪੰਚਾਇਤ ਮੈਂਬਰਾਂ, ਆਂਗਨਵਾੜੀ ਵਰਕਰਾਂ, ਯੂਥ ਕਲੱਬਾਂ ਦੇ ਮੈਂਬਰਾਂ ਅਤੇ ਐਸ.ਐਮ.ਸੀ ਮੈਂਬਰਾਂ ਨੂੰ ਵੀ ਸ਼ਾਮਲ ਹੋਣ ਲਈ ਅਧਿਆਪਕਾਂ ਵੱਲੋਂ ਸੱਦਾ ਪੱਤਰ ਭੇਜੇ ਜਾਣ ਅਤੇ ਉਨ੍ਹਾਂ ਦੇ ਬੈਠਣ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਛੋਟੂ ਰਾਮ, ਪੀ.ਪੀ.ਡੀ.ਸੀ ਸਤਨਾਮ ਸਿੰਘ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media