Tuesday, March 10, 2026

ਆਬਕਾਰੀ ਤੇ ਪੁਲਿਸ ਨੇ ਸਾਂਝੀ ਛਾਪੇਮਾਰੀ ਕਰਕੇ ਫੜੀ ਨਜਾਇਜ ਸ਼ਰਾਬ ਦੀ ਮਿੰਨੀ ਫੈਕਟਰੀ

1 ਲੱਖ 9 ਕਿਲੋ ਲਾਹਨ ਅਤੇ 1780 ਲੀਟਰ ਦੇਸੀ ਸ਼ਰਾਬ ਕੀਤੀ ਬਰਾਮਦ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਪਰੇਸ਼ਨ ਰੈਡ ਰੋਜਿਜ਼ ਤਹਿਤ ਅੱਜ ਤੜਕਸਾਰ ਪਿੰਡ ਖਿਆਲਾਂ ਕਲਾਂ ਜ਼ਿਲਾ ਅੰਮ੍ਰਿਤਸਰ ਵਿਖੇ ਛਾਪਾਮਾਰੀ ਕਰਕੇ 1 ਲੱਖ 9 ਕਿਲੋ ਲਾਹਨ, 1780 ਲੀਟਰ ਦੇਸੀ ਸ਼ਰਾਬ, 62 ਡਰੱਮ 200 ਲੀਟਰ ਦੇ, 6 ਐਲ.ਪੀ.ਜੀ ਸਲੰਡਰ, 31 ਪਲਾਸਟਿਕ ਕੇਨ 100 ਲੀਟਰ ਦੇ, 2 ਵਾਟਰ ਟੈਂਕ 500 ਲੀਟਰ ਦੇ, 2 ਪਲਾਸਟਿਕ ਡਰੱਮ 50 ਲੀਟਰ ਦੇ ਅਤੇ 11 ਪਲਾਸਟਿਕ ਕੇਨ 45 ਲੀਟਰ ਦੇ ਜ਼ਬਤ ਕੀਤੇ ਹਨ।
                  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਿੰਦਰ ਸਿੰਘ ਡਿਪਟੀ ਕਮਿਸ਼ਨਰ ਐਕਸਾਈਜ਼ ਅਤੇ ਅਵਤਾਰ ਸਿੰਘ ਕੰਗ ਸਹਾਇਕ ਕਮਿਸ਼ਨਰ ਐਕਸਾਈਜ ਨੇ ਦੱਸਿਆ ਕਿ ਇਸ ਪਿੰਡ ਵਿਖੇ ਇਕ ਨਜਾਇਜ਼ ਸ਼ਰਾਬ ਦੀ ਮਿੰਨੀ ਫੈਕਟਰੀ ਚਲਾਈ ਜਾ ਰਹੀ ਸੀ। ਉਨਾਂ ਦੱਸਿਆ ਕਿ ਅੱਜ ਤੜਕਸਾਰ ਇਸ ਪਿੰਡ ਵਿੱਚ ਛਾਪੇਮਾਰੀ ਕੀਤੀ ਗਈ ਅਤੇ 25 ਘਰਾਂ ਦੀ ਤਲਾਸ਼ੀ ਲਈ ਗਈ ਅਤੇ ਮੁਲਜ਼ਮਾਂ ਨਾਲ ਸਬੰਧਤ 7 ਘਰਾਂ ਵਿੱਚ ਇਹ ਬਰਾਮਦਗੀ ਕਰਕੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨਾਂ ਵਿਚੋਂ 3 ਔਰਤਾਂ ਹਨ। ਉਨਾਂ ਦੱਸਿਆ ਕਿ ਆਬਕਾਰੀ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਸੁੱਚਾ ਸਿੰਘ, ਸਤਨਾਮ ਸਿੰਘ ਪੁੱਤ ਮੱਸਾ ਸਿੰਘ, ਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ, ਧਰਮਵੀਰ ਸਿੰਘ ਪੁੱਤਰ ਰਵਿੰਦਰ ਸਿੰਘ, ਹਰਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ, ਸਵਿੰਦਰ ਕੌਰ ਪਤਨੀ ਹਰਪਾਲ ਸਿੰਘ, ਪ੍ਰੀਤੀ ਪਤਨੀ ਮਨਦੀਪ ਸਿੰਘ ਅਤੇ ਸਿਮਰਨਜੀਤ ਕੌਰ ਪਤਨੀ ਗੁਰਦਿਆਲ ਸਿੰਘ ਵੱਡੇ ਪੱਧਰ ਤੇ ਸ਼ਰਾਬ ਦੀ ਨਜਾਇਜ ਮਿੰਨੀ ਫੈਕਟਰੀ ਚਲਾ ਰਹੇ ਹਨ ਅਤੇ ਇਸ ਨਜਾਇਜ਼ ਸ਼ਰਾਬ ਅੰਮ੍ਰਿਤਸਰ ਤੋਂ ਇਲਾਵਾ ਤਰਨਤਾਰਨ ਅਤੇ ਗੁਰਦਾਸਪੁਰ ਵਿਖੇ ਵੇਚ ਰਹੇ ਹਨ।ਉਨਾਂ ਦੱਸਿਆ ਕਿ ਇਨਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਨਾਂ ਵਿਰੁੱਧ ਥਾਣਾ ਲੋਪੋਕੇ ਵਿਖੇ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।
                   ਡਿਪਟੀ ਕਮਿਸ਼ਨਰ ਆਬਕਾਰੀ ਨੇ ਦੱਸਿਆ ਕਿ ਮੁਲਜ਼ਿਮਾਂ ਵਲੋਂ ਆਧੁਨਿਕ ਢੰਗਾਂ ਨਾਲ ਸ਼ਰਾਬ ਦੀ ਮਿੰਨੀ ਫੈਕਟਰੀ ਚਲਾਈ ਜਾ ਰਹੀ ਸੀ। ਜਿਸ ਲਈ ਇਨਾਂ ਵਲੋਂ ਗੈਸ ਸਲੰਡਰਾਂ ਰਾਹੀਂ ਬਰਾਂਡਿਡ ਖਮੀਰ ਦੀ ਵਰਤੋਂ ਕਰਕੇ ਸਥਾਈ ਪਾਈਪ ਲਾਈਨ ਰਾਹੀਂ ਲਾਹਨ ਨੂੰ ਵਿਸ਼ੇਸ਼ ਤੌਰ ਤੇ ਬਣਾਏ ਆਰ.ਸੀ.ਸੀ ਤਲਾਬ ਅਤੇ ਪਿੰਡਾਂ ਦੇ ਤਲਾਬਾਂ ਵਿੱਚ ਟੋਏ ਪੁੱਟ ਕੇ ਸਟੋਰ ਕੀਤਾ ਜਾਂਦਾ ਸੀ ਅਤੇ ਬਾਅਦ ਵਿੱਚ ਇਨਾਂ ਨੂੰ ਢੱਕ ਦਿੱਤਾ ਜਾਂਦਾ ਸੀ।
                  ਉਨਾਂ ਦੱਸਿਆ ਕਿ ਆਬਕਾਰੀ ਕਮਿਸ਼ਨਰ ਰਜ਼ਤ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਿਭਾਗ ਵਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਆਪਰੇਸ਼ਨ ਰੈਡ ਰੋਜਿਜ਼ ਤਹਿਤ ਨਜਾਇਜ਼ ਸ਼ਰਾਬ ਬਣਾਉਣ ਅਤੇ ਸ਼ਰਾਬ ਦੀ ਤਸਕਰੀ ਦੀਆਂ ਜਿਹੜੀਆਂ ਗੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਲੜਨ ਲਈ ਇਕ ਸਾਂਝਾ ਮੋਰਚਾ ਬਣਾਇਆ ਗਿਆ ਹੈ।ਇਸ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
              ਇਸ ਮੌਕੇ ਐਸ.ਪੀ ਸ਼ੈਲਿੰਦਰਜੀਤ ਸਿੰਘ ਨੇ ਦੱਸਿਆ ਕਿ ਇਨਾਂ ਮੁਲਜਮਾਂ ’ਤੇ ਪਹਿਲਾਂ ਵੀ ਮੁਕੱਦਮੇ ਦਰਜ਼ ਹਨ ਅਤੇ ਇਨਾਂ ਵਲੋਂ ਜ਼ਮਾਨਤ ਤੇ ਬਾਹਰ ਆ ਕੇ ਫਿਰ ਇਹ ਕੰਮ ਕੀਤਾ ਜਾਂਦਾ ਹੈ।ਉਨਾਂ ਦੱਸਿਆ ਕਿ ਪੁਲਿਸ ਵਲੋਂ ਇਨਾਂ ‘ਤੇ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …