ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 78 ਦੇ ਅਧੀਨ ਆਉਂਦੇ ਇਲਾਕੇ ਬੰਗਲਾ ਬਸਤੀ
ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀ ਬਣਨ ਵਾਲੀ ਸੜ੍ਹਕ ਦੀ ਸ਼ੁਰੂਆਤ ਕੀਤੀ।ਉਨਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਨਵਾਂ ਸੀਵਰੇਜ਼ ਪਾਉਣ ਦੇ ਕਾਰਨ ਸੜ੍ਹਕ ਪੁੱਟੀ ਗਈ ਸੀ, ਜੋ ਜਲਦ ਹੀ ਨਵੀਂ ਬਣ ਜਾਵੇਗੀ।ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜ੍ਹਕ ਦਾ ਨਿਰਮਾਣ ਆਪਣੀ ਦੇਖ-ਰੇਖ ਹੇਠ ਕਰਾਉਣ ਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰਖਿਆ ਜਾਵੇ।ਸੋਨੀ ਨੇ ਲੋਂ ਵਾਰਡ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media