ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ
ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਜਿਲ੍ਹਾ ਪਠਾਨਕੋਟ ਵਿੱਚ ਸ਼ੁਰੂ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਂਵਾਂ ਅਤੇ ਜੀਵਨ ਤੇ ਅਧਾਰਿਤ ਪੇਂਟਿੰਗ ਬਣਾਈਆਂ ਜਾਣਗੀਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਣਗੇ।
ਜਿਲ੍ਹਾ ਸਿੱਖਿਆ ਅਫਸਰ (ਸੈ.) ਵਰਿੰਦਰ ਪਰਾਸ਼ਰ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਰਵਾਏ ਜਾ ਰਹੇ ਇੰਨ੍ਹਾਂ ਪੇਂਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ ਆਨਲਾਈਨ ਅਪਣੀ ਪੇਟਿੰਗ ਅੱਪਲੋਡ ਕਰਨਗੇ।ਉਨ੍ਹਾਂ ਦੱਸਿਆ ਕਿ ਬਣਾਈਆਂ ਗਈਆਂ ਪੇਂਟਿੰਗ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੀਆਂ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਿਰਧਾਰਤ ਤਕਨੀਕੀ ਟੀਮ ਵੱਲੋਂ ਬਲਾਕ ਅਤੇ ਜਿਲ੍ਹੇ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ।
ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ, ਉਪ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media