Monday, September 16, 2024

ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ

ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।
                       ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਰਾਜਿਸਥਾਨ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਫ਼ਦ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਜਾਵੇਗਾ।ਇਸ ਤੋਂ ਇਲਾਵਾ ਖ਼ਾਸਕਰ ਗੰਗਾਨਗਰ ਖੇਤਰ ਦੇ ਸਿੱਖ ਮਸਲਿਆਂ ਨੂੰ ਤੁਰੰਤ ਧਿਆਨ ਵਿਚ ਲਿਆਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ।ਉਨ੍ਹਾਂ ਰਾਜਸਥਾਨ ਸਰਕਾਰ ਪਾਸੋਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਲਈ ਜਲਦੀ ਸਮਾਂ ਦੇਣ ਦੀ ਅਪੀਲ ਕੀਤੀ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …