Saturday, September 19, 2026

ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਹੋਣਹਾਰ ਤੇ ਉਦਮੀ ਮਹਿਲਾਵਾਂ ਦਾ ਸਨਮਾਨ 6 ਨੂੰ

ਅੰਮ੍ਰਿਤਸਰ, 4 ਮਾਰਚ (ਸੰਧੂ) – ਮਹਿਲਾ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਵਿਸ਼ੇਸ਼ ਸਨਮਾਨ ਸਮਾਰੋਹ ਦੇ ਦੌਰਾਨ ਅਣਗੌਲੀਆਂ ਹੋਣਹਾਰ ਤੇ ਉਦਮੀ ਮਹਿਲਾਵਾਂ ਦਾ ਸਨਮਾਨ ਕਰੇਗੀ।
                   ਸੁਸਾਇਟੀ ਦੀ ਸ਼ਹਿਰੀ ਇਕਾਈ ਪ੍ਰਧਾਨ ਮੈਡਮ ਮਾਨਸੀ ਖੰਨਾ ਨੇ ਦੱਸਿਆ ਕਿ ਸੁਸਾਇਟੀ ਦੇ ਚੀਫ ਪੈਟਰਨ ਪ੍ਰਿੰ. ਕੁਸਮ ਮਲਹੌਤਰਾ ਦੇ ਦਿਸ਼ਾ-ਨਿਰਦੇਸ਼ਾਂ, ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਦੀ ਅਗੁਵਾਈ ਤੇ ਪ੍ਰਿੰ. ਨਿਰਮਲਜੀਤ ਕੌਰ ਗਿੱਲ ਦੇ ਪ੍ਰਬੰਧਾਂ ਹੇਠ ਸਕੂਲ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ 6 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਹੋਣ ਵਾਲੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ।ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ, ਪਰ ਸਰਕਾਰੀ ਤੇ ਗੈਰ ਸਰਕਾਰੀ ਤੌਰ ‘ਤੇ ਕਿਸੇ ਵੀ ਪ੍ਰਕਾਰ ਦੇ ਸਨਮਾਨ ਤੋਂ ਵਾਂਝੀਆਂ ਦਰਜਨਾਂ ਮਹਿਲਾਵਾਂ ਨੂੰ ਵੁਮੈਨ ਡੇਅ ਐਵਾਰਡ 2021 ਨਾਲ ਨਿਵਾਜ਼ਿਆ ਜਾਵੇਗਾ।
                ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸਮਾਜ ਵਿੱਚ ਮਹਿਲਾਵਾਂ ਨੂੰ ਪੁਰਸ਼ਾ ਦੇ ਬਰਾਬਰ ਹੱਕਾਂ ਤੇ ਮਾਨ-ਸਨਮਾਨ ਦੀ ਗੱਲ ਸਿਰਫ ਤੇ ਸਿਰਫ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ‘ਤੇ ਦਸਤਾਵੇਜਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਹੈ।ਇਸੇ ਲਈ ਮਹਿਲਾ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹਰ ਵਰ੍ਹੇ ਉਨ੍ਹਾਂ ਮਹਿਲਾਵਾਂ ਨੂੰ ਮਾਨ-ਸਨਮਾਨ ਦੇਣ ਨੂੰ ਤਰਜ਼ੀਹ ਦਿੰਦੀ ਹੈ।ਉਨਾਂ ਕਿਹਾ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਮਹਿਲਾਵਾਂ ਦਾ ਐਲਾਨ 5 ਮਾਰਚ ਨੂੰ ਕਰ ਦਿੱਤਾ ਜਾਵੇਗਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …