ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ
ਆਧਾਰ ’ਤੇ ਨਵੇਂ ਬਣੇ ਵੋਟਰਾਂ ਨੂੰ ਈ-ਐਪਿਕ ਕਾਰਡ (ਈ-ਮਤਦਾਤਾ ਫੋਟੋ ਪਹਿਚਾਣ ਪੱਤਰ) ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਵੋਟਰ ਈ-ਐਪਿਕ ਨੂੰ ਆਪਣੇ ਮੋਬਾਈਲ ਫੋਨ ਵਿਚ ਡਾਊਨਲੋਡ ਕਰ ਕੇ ਰੱਖ ਸਕਦਾ ਹੈ, ਤਾਂ ਜੋ ਲੋੜ ਪੈਣ ’ਤੇ ਇਸ ਦੀ ਵਰਤੋਂ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਵੋਟਰ ਇਸ ਡਿਜੀਟਲ ਵੋਟਰ ਕਾਰਡ ਦਾ ਪਿ੍ਰੰਟ ਵੀ ਕਢਵਾ ਸਕਦਾ ਹੈ।ਆਮ ਲੋਕਾਂ ਦੀ ਸੁਵਿਧਾ ਲਈ ਈ-ਐਪਿਕ ਡਾੳੂਨਲੋਡ ਕਰਵਾਉਣ ਲਈ ਮਿਤੀ 6 ਅਤੇ 7 ਮਾਰਚ 2021 (ਸਨਿੱਚਰਵਾਰ ਤੇ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਬੈਠ ਕੇ ਨਵੇਂ ਰਜਿਸਟਰਡ ਹੋਏ ਵੋਟਰਾਂ ਦੇ ਵੋਟਰ ਕਾਰਡ ਡਾਊਨਲੋਡ ਕਰਵਾਉਣਗੇ।
ਉਨ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਨਵੇਂ ਬਣੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਹਾਲੇ ਤੱਕ ਆਪਣਾ ਈ-ਐਪਿਕ ਡਾਊਨਲੋਡ ਨਹੀਂ ਕੀਤਾ, ਤਾਂ ਉਹ ਮਿਤੀ 6 ਅਤੇ 7 ਮਾਰਚ ਨੂੰ ਆਪਣੇ-ਆਪਣੇ ਪੋਲਿੰਗ ਸਟੇਸ਼ਨ ’ਤੇ ਜਾ ਕੇ ਸਬੰਧਤ ਬੀ.ਐਲ.ਓ ਤੋਂ ਆਪਣਾ ਈ-ਐਪਿਕ ਡਾੳੂਨਲੋਡ ਕਰਵਾ ਲੈਣ।ਵੋਟ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media