Monday, September 16, 2024

ਸ਼੍ਰੋਮਣੀ ਕਮੇਟੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ‘ਚ ਦੇਵੇਗੀ ਸ਼ੈਡ ਤੇ ਪੱਖਿਆਂ ਦੀ ਸਹੂਲਤ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਲਏ ਗਏ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਨ ਦੇ ਸ਼ੈੱਡ ਤਿਆਰ ਕਰਵਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੈੱਡਾਂ ਵਿਚ ਗਰਮੀ ਤੋਂ ਬਚਾਅ ਲਈ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਇਸ ਦੇ ਨਾਲ ਹੀ ਕਿਸਾਨ ਸੰਘਰਸ਼ ਦੌਰਾਨ ਲੰਗਰਾਂ ਅਤੇ ਪਖਾਨਿਆਂ ਆਦਿ ਦੀਆਂ ਸੇਵਾਵਾਂ ਵੀ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …