Friday, October 16, 2026

15 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਸਜ਼ਾਇਆ ਜਾਵੇਗਾ ਨਗਰ ਕੀਰਤਨ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 15 ਮਾਰਚ ਨੂੰ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਦਿੱਲੀ ਵਿਖੇ ਸੰਪੂਰਨ ਹੋਵੇਗਾ। ਮੁੱਖ ਸਮਾਗਮ 1 ਮਈ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਦੇਸ਼ ਦੁਨੀਆਂ ਦੀ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਥ ਦੇ ਪ੍ਰਤੀਨਿਧ ਆਗੂ ਸ਼ਮੂਲੀਅਤ ਕਰਨਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਵੱਖ-ਵੱਖ ਸਮਾਗਮ ਆਰੰਭ ਕੀਤੇ ਜਾ ਚੁੱਕੇ ਹਨ।ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਤੋਂ ਪਹਿਲਾਂ ਪਹਿਲਾਂ ਦੇਸ਼ ਭਰ ਵਿਚ ਸਮਾਗਮਾਂ ਦੀ ਲੜੀ ਸੰਪੂਰਨ ਕੀਤੀ ਜਾਵੇਗੀ। ਇਹ ਸਮਾਗਮ ਬੰਗਲਾ ਦੇਸ਼, ਪਟਨਾ ਸਾਹਿਬ, ਨਾਨਕਮਤਾ ਸਾਹਿਬ, ਧਮਧਾਨ ਸਾਹਿਬ, ਹਰਿਆਣਾ, ਕਾਨ੍ਹਪੁਰ, ਅਤੇ ਦੇਸ਼ ਦੇ ਹੋਰ ਭਾਗਾਂ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਆਦਿ ਥਾਵਾਂ ’ਤੇ ਹੋਣਗੇ।ਉਨ੍ਹਾਂ ਕਿਹਾ ਕਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਬੈਠਕਾਂ ਕੀਤੀਆਂ ਜਾਣਗੀਆਂ, ਜੋ ਅੱਗੋਂ ਆਪੋ-ਆਪਣੇ ਹਲਕੇ ਵਿਚ ਸੰਗਤਾਂ ਨਾਲ ਰਾਬਤਾ ਕਾਇਮ ਕਰਨਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …