Thursday, July 23, 2026

ਸ਼ੂਗਰ ਦੀ ਰੋਕਥਾਮ ਲਈ ਜੀਵਨਸ਼ੈਲੀ ਵਿਚ ਤਬਦੀਲੀ ਦੀ ਲੋੜ – ਡਾ. ਗੁਰਦੀਪ ਸਿੰਘ ਕਪੂਰ

ਚਾਰ ਦਿਨ ਪ੍ਰਚਾਰ ਜਾਗਰੂਕਤਾ ਵੈਨ ਲੋਕਾਂ ਨੂੰ ਕਰੇਗੀ ਜਾਗਰੂਕ
ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ‘ਪ੍ਰਚਾਰ ਵੈਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
                     ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹ ਵੈਨ ਚਾਰ ਦਿਨ ਸ਼ਹੀਦ ਭਗਤ ਸਿੰਘ ਨਗਰ ਵਿਚ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ਕੈਂਸਰ, ਹਾਈਪਰਟੈਂਸ਼ਨ, ਸ਼ੂਗਰ ਅਤੇ ਸਟ੍ਰੋਕ ਵਰਗੀਆਂ ਭਿਆਨਕ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ।ਇਨ੍ਹਾਂ ਬਿਮਾਰੀਆਂ ਦਾ ਇਲਾਜ ਸਹਿਤ ਸੰਸਥਾਵਾਂ `ਤੇ ਮੁਫ਼ਤ ਕੀਤਾ ਜਾਂਦਾ ਹੈ।ਛਾਤੀ ਵਿਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਨ, ਮੂੰਹ ਦੇ ਛਾਲੇ ਠੀਕ ਨਾ ਹੋਣਾ ਕੈਂਸਰ ਦੇ ਲੱਛਣ ਹੋ ਸਕਦੇ ਹਨ।ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ, ਫ਼ਸਲਾਂ ‘ਤੇ ਜ਼ਿਆਦਾ ਕੀਟਨਾਸ਼ਕਾਂ ਦੀ ਵਰਤੋਂ ਕੈਂਸਰ ਦੇ ਕਾਰਨ ਹਨ।
ਉਨ੍ਹਾਂ ਨੇ ਆਮ ਲੋਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਸ਼ੂਗਰ ਦੋ ਪ੍ਰਕਾਰ ਦੀ ਹੁੰਦੀ ਹੈ।ਟਾਇਪ 1 ਸ਼ੂਗਰ ਜ਼ਿਆਦਾਤਰ ਜਨਮ ਤੋਂ ਹੁੰਦੀ ਹੈ ਜਦੋਂਕਿ ਟਾਇਪ 2 ਸ਼ੂਗਰ ਦਾ ਕਾਰਨ ਮਾੜੀ ਜੀਵਨ ਸ਼ੈਲੀ ਹੈ। ਟਾਈਪ 2 ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਦੇ ਮੁਖ ਕਾਰਨ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਤਿ ਭੋਜਨ, ਤਣਾਅ ਅਤੇ ਪਰਵਿਾਰਕ ਇਤਹਿਾਸ ਹਨ।ਇਸ ਲਈ ਜ਼ਰੂਰੀ ਹੈ ਸੁੰਤਲਤਿ ਭੋਜਨ ਦੀ ਵਰਤੋਂ ਕੀਤੀ ਜਾਵੇ ਅਤੇ ਬਾਹਰੀ ਡੱਬਾ ਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ।ਇਸ ਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ।
ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸ਼ੂਗਰ ਨੂੰ ਕੰਟਰੋਲ ਕਰਕੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ।ਵਾਰ-ਵਾਰ ਪਿਸ਼ਾਬ ਆਉਣਾ, ਅਚਾਨਕ ਭਾਰ ਘੱਟ ਜਾਣਾ, ਜ਼ਿਆਦਾ ਭੁੱਖ-ਪਿਆਸ ਲੱਗਣਾ, ਜ਼ਖਮ ਦਾ ਠੀਕ ਨਾ ਹੋਣਾ, ਥਕਾਵਟ ਆਦਿ ਸ਼ੂਗਰ ਦੀਆਂ ਨਿਸ਼ਾਨੀਆਂ ਹੁੰਦੀਆਂ ਹਨ।ਅਜਿਹੇ ਲੱਛਣ ਨਜ਼ਰ ਆਉਣ `ਤੇ ਤਰੁੰਤ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ।
                  ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਤਰਸੇਮ ਲਾਲ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਪ੍ਰਿੰਸ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …