Thursday, September 17, 2026

ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਲਗਾਇਆ ਗਊ ਭਲਾਈ ਕੈਂਪ

ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਐਚ.ਐਸ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਗਊ ਸੇਵਾ ਕਮਿਸ਼ਨ ਪੰਜਾਬ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ।ਸੀਨੀਅਰ ਵੈਟਨਰੀ ਅਫ਼ਸਰ ਡਾ. ਹਰਮੇਸ਼ ਤਲਵਾੜ, ਡਾ. ਅੱਛਰ ਸਿੰਘ, ਡਾ. ਹਰਬੰਸ ਲਾਲ, ਡਾ. ਸਰਬਜੀਤ ਸਿੰਘ, ਡਾ. ਰਾਜਪਾਲ ਜਿੰਦਲ ਨੇ ਭਰਪੂਰ ਸਹਿਯੋਗ ਦਿੱਤਾ।ਗੳੂ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਅਤੇ ਮੁੱਖ ਕਾਰਜਕਾਰੀ ਅਫ਼ਸਰ ਡਾ. ਪ੍ਰੀਤੀ ਸਿੰਘ ਵੱਲੋਂ ਇਸ ਕੈਂਪ ਲਈ 25 ਹਜ਼ਾਰ ਰੁਪਏ ਦੀਆਂ ਦਵਾਈਆਂ ਅਤੇ ਟਾਨਿਕ ਮੁਹੱਈਆ ਕਰਵਾਏ ਗਏ।ਡਾ. ਹਰਮੇਸ਼ ਤਲਵਾੜ ਅਤੇ ਡਾ. ਅੱਛਰ ਸਿੰਘ ਨੇ ਇਸ ਮੌਕੇ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਲਈ ਗੈਰ-ਸਰਕਾਰੀ ਸੰਸਥਾਵਾਂ ਸਮੇਤ ਆਮ ਲੋਕਾਂ ਨੂੰ ਵੀ ਅੱਗੇ ਆਉਣ ਚਾਹੀਦਾ ਹੈ, ਤਾਂ ਕਿ ਬੇਸਹਾਰਾ ਗਊਧਨ ਨੂੰ ਗਊਸ਼ਾਲਾਵਾਂ ਵਿਖੇ ਲਿਜਾ ਕੇ ਉਨ੍ਹਾਂ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਗੳੂਸ਼ਾਲਾਵਾਂ ਵਿਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ।
                    ਇਸ ਮੌਕੇ ਗਊਸ਼ਾਲਾ ਦੇ ਮੈਨੇਜਰ ਮਦਨ ਲਾਲ ਅਤੇ ਗ੍ਰਾਮ ਪੰਚਾਇਤ ਦਿਲਾਵਰਪੁਰ ਵੱਲੋਂ ਇਸ ਕੈਂਪ ਲਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …