Monday, December 23, 2024

ਨਸ਼ਿਆਂ ਦੀ ਰੋਕਥਾਮ ਲਈ ਸਪੈਸ਼ਲ ਐਂਟੀ ਡਰੱਗ ਡਰਾਇਵ ਹਫਤਾ ਮਨਾਇਆ – ਐਸ.ਐਸ.ਪੀ ਗੁਲਨੀਤ ਸਿੰਘ

ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਦੀ ਰੋਕਥਾਮ ਸਬੰਧੀ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਡੀ.ਜੀ.ਪੀ ਪੰਜਾਬ, ਏ.ਡੀ.ਜੀ.ਪੀ, ਐਸ.ਟੀ.ਐਫ ਪੰਜਾਬ, ਆਈ.ਜੀ.ਪੀ ਬਾਰਡਰ ਰੇਂਜ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਐਸ.ਪੀ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਪਠਾਨਕੋਟ ਦੇ ਏਰੀਆ ਵਿੱਚ ਨਸ਼ਿਆਂ ਦੀ ਰੋਕਥਾਮ ਲਈ 25.02.2021 ਤੋਂ ਮਿਤੀ 03.03.2021 ਤੱਕ ਸਪੈਸ਼ਲ ਐਂਟੀ ਡਰੱਗ ਮੁਹਿੰਮ ਹਫਤਾ ਮਨਾਇਆ ਗਿਆ ਹੈ।
             ਐਸ.ਐਸ.ਪੀ ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਸਮੇਂ ਦੋਰਾਨ ਜਿਲ੍ਹਾ ਪਠਾਨਕੋਟ ਦੇ ਪੁਲਿਸ ਅਫਸਰਾਂ ਵਲੋਂ ਵੱਖ-ਵੱਖ ਪਿੰਡਾਂ ਵਿੱਚ ਪਬਲਿਕ ਅਤੇ ਨੌਜਵਾਨਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਤੋ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਤੋ ਇਲਾਵਾ ਨਸ਼ਾ ਪ੍ਰਭਾਵਿਤ ਥਾਵਾਂ ਤੇ ਦਿਨ-ਰਾਤ ਸਪੈਸ਼ਲ ਨਾਕਾਬੰਦੀ ਕਰਵਾ ਕੇ ਸਰਚ ਅਪਰੇਸ਼ਨ ਚਲਾਏ ਗਏ ਅਤੇ ਨਸ਼ਾ ਤਸਕਰਾਂ ਵਲੋਂ ਆਵਾਜਾਈ ਲਈ ਵਰਤੇ ਜਾਣ ਵਾਲੇ ਰੁਟਾਂ ਤੇ ਵੀ ਸਪੈਸ਼ਲ ਨਾਕਾਬੰਦੀ ਕਰਵਾ ਕੇ ਆਉਣ ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰਵਾਈ ਗਈ ਹੈ।
              ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੋਰਾਨ ਆਮ ਲੋਕਾਂ ਦੇ ਸਹਿਯੋਗ ਨਾਲ ਐਂਟੀ ਨਾਰਕੋਟਿਕ ਸੈਲ ਪਠਾਨਕੋਟ, ਸੀ.ਆਏ.ਏ ਸਟਾਫ ਪਠਾਨਕੋਟ ਅਤੇ ਲੋਕਲ ਪੁਲਿਸ ਵਲੋਂ ਵੱਖ-ਵੱਖ ਥਾਣਾ ਦੇ ਏਰੀਆ ਵਿੱਚੋਂ ਕੁੱਲ 22 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ।ਇਹਨਾਂ ਨਸ਼ਾ ਤਸਕਰਾਂ ਪਾਸੋਂ ਕੁੱਲ 237 ਗ੍ਰਾਮ ਹੈਰੋਇਨ ਅਤੇ 601 ਗ੍ਰਾਮ ਅਫੀਮ ਆਦਿ ਬਰਾਮਦ ਕੀਤੀ ਗਈ ਹੈ ਅਤੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਇੰਨਾਂ ਖਿਲਾਪ ਐਨ.ਡੀ.ਪੀ.ਐਸ ਐਕਟ ਅਧੀਨ ਕੁੱਲ 17 ਕੇਸ ਦਰਜ਼ ਰਜਿਸਟਰ ਕਰਵਾਏ ਗਏ ਹਨ।ਇਸ ਤੋ ਇਲਾਵਾ ਜਿਲ੍ਹੇ ਵਿੱਚ ਐਨ.ਡੀ.ਪੀ ਐਸ ਐਕਟ ਦੇ 4 ਪੀ.ਓ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪਹਿਲਾਂ ਤੋਂ ਗ੍ਰਿਫਤਾਰ ਸ਼ੁਦਾ ਨਸ਼ਾ ਤਸਕਰ ਜੋ ਜੇਲ੍ਹਾ ਵਿੱਚ ਬੰਦ ਹਨ।ਉਹਨਾਂ ਦੀਆਂ ਚੱਲ /ਅਚੱਲ ਜਾਇਦਾਦ ਅਟੈਚ ਕਰਵਾਉਣ ਲਈ ਉਪਰਾਲੇ ਕੀਤੇ ਗਏ।ਜੋ ਨਸ਼ਾ ਤਸਕਰ ਜੇਲ ਵਿੱਚੋਂ ਰਿਹਾਅ ਹੋ ਕੇ ਫਿਰ ਦੁਬਾਰਾ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ ਉਹਨਾਂ ਦੇ (ਪੀ.ਆਈ.ਟੀ. ਐਨ.ਡੀ.ਪੀ.ਐਸ ਐਕਟ) ਨਜ਼ਰਬੰਦੀ ਤਜਵੀਜ਼ ਕੇਸ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ।ਐਨ.ਡੀ.ਪੀ.ਐਸ ਐਕਟ ਵਿੱਚ ਸਟੇਟ ਅਤੇ ਇੰਟਰਸਟੇਟ ਪੀ.ਓ ਨੂੰ ਗਿ੍ਰਫਤਾਰ ਕਰਨ ਲਈ ਵੱਖ ਵੱਖ ਟੀਮਾਂ ਗਠਿਤ ਕੀਤੀਆਂ ਗਈਆ ਹਨ ।
                  ਜਿਕਰਯੋਗ ਹੈ ਕਿ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ ਦੀ ਰਹਿਨੁਮਾਈ ਹੇਠ ਨਸ਼ੇ ਦੇ ਪ੍ਰਭਾਵ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਦੀ ਘਰ-ਪਕੜ ਲਈ ਕਾਰਵਾਈ ਜਾਰੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …