ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਸੂਬਾ ਪੱਧਰ ’ਤੇ ਕਰਵਾਏ ਜਾਣ ਵਾਲੇ ਅੰਡਰ-16 ਕ੍ਰਿਕਟ ਟੂਰਨਾਮੈਂਟ ‘ਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕੀਤੀ ੂਜਾ ਰਹੀ ਹੈ।6 ਮਾਰਚ 2021 ਨੂੰ ਦੁਪਹਿਰ 2 ਵਜੇ ਆਰ.ਕੇ ਆਰੀਆ ਕਾਲਜ਼ ਰਾਹੋਂ ਰੋਡ ਨਵਾਂਸ਼ਹਿਰ ਦੀ ਗਰਾੳਂਡ ਵਿਚ ਟ੍ਰਾਇਲ ਰੱਖੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਨਵਾਂ ਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਪ੍ਰਵੀਨ ਸਰੀਨ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਦਾ ਜਨਮ 1 ਸਤੰਬਰ 2005 ਜਾਂ ਇਸ ਤੋਂ ਬਾਅਦ ਹੋਇਆ ਹੈ, ਉਹ ਇਸ ਟਰਾਇਲ ਵਿੱਚ ਭਾਗ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਟਰਾਇਲ ਦੇਣ ਆਉਣ ਵਾਲੇ ਖਿਡਾਰੀ ਕਿ੍ਰਕਟ ਕਿੱਟ (ਵਾਈਟ ਡਰੈਸ) ਵਿਚ ਆਉਣ ਅਤੇ ਟਰਾਇਲ ਲਈ ਆਪਣਾ ਬੈਟ ਅਤੇ ਪੈਡ ਆਦਿ ਵੀ ਨਾਲ ਲਿਆਉਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …