ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ
ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਅੱਜ ਲਗਾਏ ਗਏ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਨੇ 81 ਬੇਰੋਜ਼ਗਾਰ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ।ਜਿਨ੍ਹਾਂ ਵਿੱਚ ਮੈਕਸ ਲਾਈਫ ਇੰਸੋਰੈਸ ਵਲੋਂ 08, ਆਕਟੂਪਸ 04, ਐਡਮੋਨਜ 07, ਐਨ.ਆਈ.ਆਈ.ਟੀ 08, ਆਈ.ਬੀ.ਏ.ਐਕਸ 08, ਗੂਗਲ ਪੇਅ 15, ਪੁਖਰਾਜ 09, ਐਲ.ਆਈ.ਸੀ 13 ਅਤੇ ਅਜਾਈਲ ਹਰਬਲ ਵਲੋਂ 09 ਨੌਜਵਾਨਾਂ ਨੂੰ ਨੌਕਰੀ ਆਫਰ ਕੀਤੀ ਗਈ।ਉਨਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਪਲੇਸਮੈਂਟ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਲਾਭ ਉਠਾਉਣ ਦੀ ਅਪੀਲ ਕੀਤੀ।
ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮਜੀਤ ਅਤੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਿਊਰੋ ਵਲੋਂ ਹਰ ਹਫਤੇ ਲਗਾਏ ਜਾਂਦੇ ਪਲੇਸਮੈਂਟ ਕੈਂਪ ਵਿੱਚ ਵਿਭਾਗ ਦੀ ਵੈਬਸਾਈਟ www.pgrkam.com ਉਪਰ ਰਜਿਸਟਰ ਹੋਏ ਬੇਰੋਜ਼ਗਾਰ ਨੌਜਵਾਨ ਨੂੰ ਮੇਲੇ ਵਿ1ਚ ਸ਼ਿਰਕਤ ਕਰਨ ਲਈ ਬੁਲਾਇਆ ਜਾਂਦਾ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media