ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰਦੁਆਰਾ ਸਾਹਿਬ
ਟੱਲੇਵਾਲ (ਬਰਨਾਲਾ) ਤੋਂ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ।ਬੀਤੇ ਕੱਲ੍ਹ ਤੋਂ ਇਥੇ ਪੁੱਜੀਆਂ ਸੰਗਤਾਂ ਨੇ ਲਿਆਂਦੀਆਂ ਰਸਦਾਂ ਨਾਲ ਸ਼ਰਧਾ ਨਾਲ ਲੰਗਰ ਤਿਆਰ ਕੀਤਾ।ਸੰਗਤ ਵੱਲੋਂ ਗੁਰੂ ਸਾਹਿਬ ਦੇ ਲੰਗਰ ਲਈ ਆਟਾ, ਦਾਲਾਂ, ਚੌਲ, ਖੰਡ, ਚਾਹ ਪੱਤੀ, ਰੀਫਾਇੰਡ, ਸਰੋਂ ਦਾ ਤੇਲ, ਦੇਸੀ ਘਿਓ ਆਦਿ ਰਸਦਾਂ ਭੇਟ ਕੀਤੀਆਂ ਗਈਆਂ।ਬਾਬਾ ਕਰਨੈਲ ਸਿੰਘ ਨੇ ਕਿਹਾ ਕਿ ਗੁਰੂ ਬਖਸ਼ੀ ਪਰੰਪਰਾ ਕਾਰਨ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ।ਇਸ ਦੌਰਾਨ ਬਾਬਾ ਕਰਨੈਲ ਸਿੰਘ ਅਤੇ ਬਰਨਾਲਾ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ, ਜਗਸੀਰ ਸਿੰਘ ਮਾਂਗੇਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਸਤਨਾਮ ਸਿੰਘ ਮਾਂਗੇਆਣਾ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਲੰਗਰ ਸੇਵਾ ਕਰਨ ਪੁੱਜੇ ’ਚ ਸਾਬਕਾ ਸਰਪੰਚ ਬਲਰਾਜ ਸਿੰਘ ਕਾਕਾ, ਬਾਬਾ ਭਗਵਾਨ ਸਿੰਘ, ਬਾਬਾ ਕੌਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਭਦੌੜ ਤੇ ਸੰਗਤਾਂ ਮੌਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media